Patiala Help Club Logo

ਪਿਕਅਪ ਜੀਪ ਦੇ ਟਿੱਪਰ ਨਾਲ ਟਕਰਾਉਣ ਕਾਰਨ ਹੋਈ ਤਿੰਨ ਦੀ ਮੌਤ

ਮਾਛੀਵਾੜਾ ਸਾਹਿਬ, 17 ਨਵੰਬਰ 2026 : ਪੰਜਾਬ ਦੇ ਸ਼ਹਿਰ ਮਾਛੀਵਾੜਾ (Machhiwara) ਵਿਖੇੇ ਇਕ ਪਿਕਅਪ ਜੀਪ ਦੇ ਸੜਕ ‘ਤੇ ਖੜ੍ਹੇ ਟਰਾਲੇ ਨਾਲ ਟਕਰਾ ਜਾਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ (Death) ਹੋ ਗਈ ਹੈ ।

ਕੌਣ-ਕੌਣ ਹਨ ਤਿੰਨੋਂ ਜਣੇ

ਮਿਲੀ ਜਾਣਕਾਰੀ ਅਨੁਸਾਰ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਜਿਨ੍ਹਾਂ ਸ਼ਰਧਾਲੂਆਂ ਦੀ ਇਕ ਸੜਕ ਹਾਦਸੇ (Road Accidents) ਦੌਰਾਨ ਮੌਤ ਹੋ ਗਈ ਹੈ ਵਿਚ ਤਿੰਨਾਂ ਦੀ ਪਛਾਣ ਮਧੂ ਦੇਵੀ (ਉਮਰ 35 ਸਾਲ), ਗੌਰਵ (ਉਮਰ 17 ਸਾਲ) ਅਤੇ ਮੁੰਨਾ (ਉਮਰ 13 ਸਾਲ) ਵਜੋਂ ਹੋਈ ਹੈ, ਜੋ ਕਿ ਸਾਰੇ ਗੁਰੋਂ ਕਾਲੋਨੀ ਦੇ ਵਾਸੀ ਸਨ। ਹਾਦਸੇ ਦੌਰਾਨ ਲੱਗੀਆਂ ਗੰਭੀਰ ਸੱਟਾਂ ਕਾਰਨ ਮਧੂ ਦੇਵੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ, ਜਦਕਿ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਦੋਵੇਂ ਨਾਬਾਲਗ ਲੜਕਿਆਂ ਗੌਰਵ ਅਤੇ ਮੁੰਨਾ ਨੇ ਹਸਪਤਾਲ ਵਿਖੇ ਇਲਾਜ ਦੌਰਾਨ ਦਮ ਤੋੜ ਦਿੱਤਾ ।

ਸੜਕ ਹਾਦਸੇ ਦੇ ਜਖਮੀਆਂ ਦਾ ਚੱਲ ਰਿਹਾ ਇਲਾਜ

ਉਕਤ ਵਾਪਰੇ ਸੜਕ ਹਾਦਸੇ ਵਿਚ ਪਿਕਅੱਪ ਜੀਪ ਦੇ ਚਾਲਕ ਕਮਲੇਸ਼ ਦੀ ਹਾਲਤ ਵੀ ਬੇਹੱਦ ਗੰਭੀਰ ਦੱਸੀ ਜਾ ਰਹੀ ਹੈ, ਜਿਸ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਹੋਰ ਹਸਪਤਾਲ ਰੈਫਰ ਕੀਤਾ ਗਿਆ ਹੈ । ਹਾਦਸੇ ਵਿੱਚ ਜ਼ਖ਼ਮੀ ਹੋਏ ਬਾਕੀ ਸ਼ਰਧਾਲੂਆਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ।

ਪੁਲਸ ਨੇ ਮੌੌਕੇ ‘ਤੇ ਪਹੁੰਚ ਕੀਤੀ ਕਾਰਵਾਈ ਸ਼ੁਰੂ

ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਸ ਮੌਕੇ ’ਤੇ ਪਹੁੰਚ ਗਈ । ਪੁਲਸ ਨੇ ਤਿੰਨਾਂ ਮ੍ਰਿਤਕਾਂ ਦੀਆਂ ਦੇਹਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ (Postmortem) ਲਈ ਭੇਜ ਦਿੱਤਾ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਮਾਮਲੇ ਦੀ ਡੂੰਘਾਈ ਨਾਲ ਜਾਂਚ ਅਤੇ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Advertisement

punjab hockey
Meeting