ਤਰਨਤਾਰਨ, 21 ਅਕਤੂਬਰ 2026 : ਪੰਜਾਬ ਦੇ ਜਿਲਾ ਤਰਨਤਾਰਨ (Tarn Taran) ਵਿਖੇ ਬੀ. ਐਸ. ਐਫ. ਤੇ ਥਾਣਾ ਖਾਲੜਾ ਪੁਲਸ ਵਲੋਂ ਕਾਂਸਟੇਬਲ ਸਮੇਤ ਤਿੰਨ ਵਿਅਕਤੀਆਂ ਨੂੰ ਅਫੀਮ ਸਮੇਤ ਗ੍ਰਿਫਤਾਰ (Arrested) ਕੀਤਾ ਹੈ ।
ਕਿੰਨੀ ਮਾਤਰਾ ਅਫੀਮ ਸਮੇਤ ਕੀਤਾ ਗਿਆ ਹੈ ਗ੍ਰਿਫਤਾਰ
ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਵਿਖੇ ਜੋ ਬੀ. ਐੱਸ. ਐੱਫ. ਅਤੇ ਥਾਣਾ ਖਾਲੜਾ ਪੁਲਸ ਵਲੋਂ ਸਾਂਝੀ ਕਾਰਵਾਈ ਕਰਦਿਆਂ ਪੰਜਾਬ ਪੁਲਸ ਦੇ ਇੱਕ ਕਾਂਸਟੇਬਲ ਸਮੇਤ ਤਿੰਨ ਵਿਅਕਤੀਆਂ ਨੂੰ ਅਫੀਮ (Opium) ਸਣੇ ਗ੍ਰਿਫ਼ਤਾਰ ਕੀਤਾ ਹੈ ਵਿਚ ਅਫੀਮ ਦੀ ਮਾਤਰਾ 525 ਗ੍ਰਾਮ ਹੈ ।
ਕੌਣ ਕੌਣ ਹਨ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿਚ
ਪ੍ਰਾਪਤ ਸੂਚਨਾ ਮੁਤਾਬਕ ਬੀ. ਐਸ. ਐਫ. ਤੇ ਥਾਣਾ ਖਾਲੜਾ ਪੁਲਸ (BSF and Khalra Police Station) ਵਲੋਂ ਜਿਨ੍ਹਾਂ ਤਿੰਨ ਵਿਅਕਤੀਆਂ ਨੂੰ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ ਵਿਚ ਪੰਜਾਬ ਪੁਲਸ ਦੇ ਕਾਂਸਟੇਬਲ ਦੀ ਪਛਾਣ ਅਮਰਜੀਤ ਸਿੰਘ ਅਤੇ ਬਾਕੀ ਦੋ ਦੀ ਪਛਾਣ ਕੁਲਦੀਪ ਸਿੰਘ ਅਤੇ ਜਗਬੀਰ ਸਿੰਘ ਦੇ ਤੌਰ ‘ਤੇ ਹੋਈ ਹੈ ।
ਪੁਲਸ ਨੇ ਮਾਮਲਾ ਦਰਜ ਕਰਕੇ ਕੀਤੀ ਕਾਰਵਾਈ ਸ਼ੁਰੂ
ਉਕਤ ਅਫੀਮ ਸਮੱਗਲਿੰਗ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਤਿੰਨੋਂ ਵਿਅਕਤੀਆਂ ਵਿਰੁੱਧ ਥਾਣਾ ਖਾਲੜਾ ਵਿਖੇ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।








