ਅਬੋਹਰ ਵਿਖੇ ਸੜਕ ਹਾਦਸੇ ਵਿਚ ਤਿੰਨ ਦੀ ਮੌਤ ਦੋ ਜ਼ਖ਼ਮੀ

ਅਬੋਹਰ, 23 ਫਰਵਰੀ 2026 : ਪੰਜਾਬ ਦੇ ਜਿਲਾ ਫਾਜਿਲਕਾ (District Fazilka) ਦੇ ਸ਼ਹਿਰ ਅਬੋਹਰ ਵਿਖੇ ਇਕ ਸੜਕ ਹਾਦਸੇ ਵਿਚ ਤਿੰਨ ਵਿਅਕਤੀਆਂ ਦੀ ਮੌਤ ਤੇ ਦੋ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ ।

ਕੌਣ ਹਨ ਤਿੰਨੇ ਜਣੇ ਜੋ ਉਤਰ ਗਏ ਮੌਤ ਦੇ ਘਾਟ

ਅਬੋਹਰ ਵਿਖੇ ਇਕ ਤੇਜ਼ ਰਫ਼ਤਾਰ ਕਾਰ (Fast car) ਜੋ ਆਪਣਾ ਕੰਟਰੋਲ ਗੁਆ ਬੈਠਣ ਕਾਰਨ ਡਿਵਾਈਡਰ ਨਾਲ ਜਾ ਟਕਰਾਈ ਤੇ ਸੜਕ ਹਾਦਸਾ (Road accident) ਵਾਪਰ ਗਿਆ ਅਤੇ ਇਸ ਦੌਰਾਨ ਦੋ ਸਕੇ ਭਰਾਵਾਂ ਸਮੇਤ ਤਿੰਨ ਵਿਅਕਤੀਆਂ ਦੀ ਮੌਤ (Death) ਹੋ ਗਈ । ਜਿਨ੍ਹਾਂ ਵਿਚ ਉਦੈ (24), ਵਿਸ਼ਾਲ (22) ਅਤੇ ਰਮਨ (22) ਸਾਲ ਹੈ । ਜਾਣਕਾਰੀ ਮੁਤਾਬਕ ਉਦੈ ਤੇ ਵਿਸ਼ਾਲ ਦੋਵੇਂ ਸਕੇ ਭਰਾ ਵੀ ਹਨ। ਉਕਤ ਹਾਦਸੇ ਵਿਚ ਜੋ ਦੋ ਹੋਰ ਵਿਅਕਤੀ ਜ਼ਖ਼ਮੀ ਹੋ ਗਏ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ।

ਹਾਦਸੇ ਵਿਚ ਕੌਣ ਸਨ ਜੋ ਹੋ ਗਏ ਸਨ ਜ਼ਖ਼ਮੀ

ਕਾਰ ਦੇ ਡਿਵਾਈਵਰ ਨਾਲ ਜਾ ਟਕਰਾਉਣ ਦੇ ਮਾਮਲੇ ਵਿਚ ਜੋ ਦੋ ਵਿਅਕਤੀ ਜ਼ਖ਼ਮੀ (Two people injured) ਹੋਏ ਹਨ ਵਿਚ ਰੋਸ਼ਨ ਅਤੇ ਅਨਮੋਲ ਸ਼ਾਮਲ ਹਨ। ਇਹ ਸਾਰੇ ਅਬੋਹਰ ਨੇੜੇ ਬੱਲੂਆਣਾ ਪਿੰਡ ਦੇ ਰਹਿਣ ਵਾਲੇ ਸਨ । ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਬਾਗਾਂ ਵਿੱਚ ਕਿੰਨੂਆਂ ਦੀ ਚੁਗਾਈ ਦਾ ਠੇਕਾ ਲੈਂਦੇ ਸਨ ਤੇ ਬੀਤੀ ਰਾਤ ਉਹ ਇੱਕ ਸੌਦਾ ਪੂਰਾ ਕਰਕੇ ਵਾਪਸ ਆ ਰਹੇ ਸਨ ।

ਕੀ ਦੱਸਿਆ ਪਰਿਵਾਰਕ ਮੈਂਬਰਾਂ ਨੇ

ਹਸਪਤਾਲ ਪਹੁੰਚੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ 1:30 ਵਜੇ ਦੇ ਕਰੀਬ ਇੱਕ ਫੋਨ ਆਇਆ । ਫੋਨ ਕਰਨ ਵਾਲੇ ਨੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਦੇ ਪੁੱਤਰਾਂ ਦਾ ਐਕਸੀਡੈਂਟ ਹੋ ਗਿਆ ਹੈ ਅਤੇ ਉਨ੍ਹਾਂ ਨੂੰ ਅਬੋਹਰ ਸਿਵਲ ਹਸਪਤਾਲ ਲਿਜਾਇਆ ਗਿਆ ਹੈ । ਜਦੋਂ ਉਹ ਪਹੁੰਚੇ ਤਾਂ ਤਿੰਨ ਨੌਜਵਾਨਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ । ਦੋ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਅਤੇ ਫ਼ਰੀਦਕੋਟ ਰੈਫਰ ਕਰ ਦਿੱਤਾ ਗਿਆ । ਜ਼ਖਮੀਆਂ ( injured) ਨੂੰ ਹਸਪਤਾਲ ਲੈ ਕੇ ਜਾਣ ਵਾਲੇ ਇੱਕ ਵਿਅਕਤੀ ਨੇ ਦੱਸਿਆ ਕਿ ਗੱਡੀ ਪੁਲ ਤੋਂ ਤੇਜ਼ ਰਫ਼ਤਾਰ ਨਾਲ ਜਾ ਰਹੀ ਸੀ ਕਿ ਅਚਾਨਕ ਡਰਾਈਵਰ ਨੇ ਆਪਣਾ ਕੰਟਰੋਲ ਗੁਆ ਦਿੱਤਾ ਅਤੇ ਕਾਰ ਅੱਗੇ ਵਾਲੇ ਚੌਰਾਹੇ ਵਿੱਚ ਜਾ ਟਕਰਾਈ । ਟੱਕਰ ਇੰਨੀ ਜ਼ਬਰਦਸਤ ਸੀ ਕਿ ਗੱਡੀ ਦਾ ਅਗਲਾ ਹਿੱਸਾ ਕੁਚਲਿਆ ਗਿਆ ਅਤੇ ਚੌਰਾਹਾ ਟੁੱਟ ਗਿਆ ।

ਕੀ ਦੱਸਿਆ ਥਾਣਾ ਮੁਖੀ ਨੇ

ਪੁਲਸ ਸਟੇਸ਼ਨ ਦੇ ਐਸ. ਐਚ. ਓ. ਰਵਿੰਦਰ ਸਿੰਘ ਨੇ ਦੱਸਿਆ ਕਿ ਤਿੰਨਾਂ ਨੌਜਵਾਨਾਂ ਦੀਆਂ ਲਾਸ਼ਾਂ (Corpses) ਨੂੰ ਅਬੋਹਰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ । ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ । ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਫ਼ਰੀਦਕੋਟ ਰੈਫਰ ਕਰ ਦਿੱਤਾ ਗਿਆ, ਜਿੱਥੇ ਉਨ੍ਹਾਂ ਦਾ ਇਸ ਸਮੇਂ ਇਲਾਜ ਚੱਲ ਰਿਹਾ ਹੈ ।