ਪ੍ਰਯਾਗਰਾਜ, 17 ਜੂਨ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਜਿਲਾ ਪ੍ਰਯਾਗਰਾਜ ਵਿਖੇ ਬੀਤੇ ਦਿਨੀਂ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਕਤਲ (Murder) ਕਰ ਦਿੱਤੇ ਜਾਣ ਦਾ ਸਮਾਚਾਰ ਹੈ ।
ਕੌਣ ਹਨ ਇਹ ਤਿੰਨੇ ਜਣੇ
ਮਿਲੀ ਜਾਣਕਾਰੀ ਅਨੁਸਾਰ ਪ੍ਰਯਾਗਰਾਜ ਜਿਲੇ (Prayagraj district) ਦੇ ਇਕ ਪਿੰਡ ਜਿਸ `ਚ ਬੀਤੇ ਦਿਨੀਂ ਸਵੇਰੇ ਇਕ ਪਰਿਵਾਰ ਦੇ 3 ਮੈਂਬਰਾਂ ਦਾ ਕਥਿਤ ਤੌਰ `ਤੇ ਕਤਲ ਕਰ ਦਿੱਤਾ ਗਿਆ ਦੀ ਪਛਾਣ ਸਿ਼ਆਮ ਲਾਲ (65), ਅਮਰਾਵਤੀ (60) ਅਤੇ ਇੰਦਰਾਵਤੀ (60) ਦੇ ਰੂਪ `ਚ ਹੋਈ ਹੈ ।
ਕੀ ਦੱਸਿਆ ਡਿਪਟੀ ਕਮਿਸ਼ਨਰ ਨੇ
ਡਿਪਟੀ ਕਮਿਸ਼ਨਰ ਆਫ਼ ਪੁਲਸ (Deputy Commissioner of Police) (ਯਮੁਨਾ ਨਗਰ) ਵਿਵੇਕ ਚੰਦਰ ਯਾਦਵ ਨੇ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕਾਂ ਦੇ ਸਿਰਾਂ `ਤੇ ਸੱਟਾਂ ਦੇ ਨਿਸ਼ਾਨ ਹਨ । ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੇ ਉਨ੍ਹਾਂ ਦੇ ਪਿੰਡ ਵਾਸੀ ਹਿਮਾਂਸ਼ੂ ਯਾਦਵ (22) `ਤੇ ਕਤਲ ਦਾ ਦੋਸ਼ ਲਗਾਇਆ ਹੈ, ਜਿਸ ਤੋਂ ਬਾਅਦ ਪੁਲਸ ਨੇ ਉਕਤ ਨੌਜਵਾਨ ਖ਼ਿਲਾਫ਼ ਮਾਮਲਾ ਦਰਜ (Case registered) ਕਰ ਲਿਆ ਹੈ ।








