ਜੰਮੂ ਕਸ਼ਮੀਰ, 6 ਫਰਵਰੀ 2026 : ਜੰਮੂ ਕਸ਼ਮੀਰ (Jammu and Kashmir) ਦੇ ਸ੍ਰੀਨਗਰ ਦੇ ਖਾਨਯਾਰ ਖੇਤਰ ਵਿਖੇ ਨਸ਼ੀਲੇ ਪਦਾਰਥਾਂ (Drugs) ਦੀ ਤਸਕਰੀ ਵਿਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ ।
ਕੌਣ ਹਨ ਤਿੰਨੇ ਜਣੇ
ਮਿਲੀ ਜਾਣਕਾਰੀ ਅਨੁਸਾਰ ਸ੍ਰੀਨਗਰ ਦੇ ਖਾਨਯਾਰ ਖੇਤਰ ਵਿਖੇ ਜੋ ਪੁਲਸ ਵਲੋਂ ਨਸ਼ੀਲੇ ਪਦਾਰਥਾਂ (ਹੈਰੋਇਨ) ਦੀ ਤਸਕਰੀ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਥੇ ਇੱਕੋ ਪਰਿਵਾਰ ਦੇ ਤਿੰਨ ਮੈਂਬਰ ਹਨ ਯਾਨੀ ਕਿ ਪਿਤਾ, ਪੁੱਤਰ ਤੇ ਪੁੱਤਰੀ ਹਨ । ਜਿਨ੍ਹਾਂ ਤਿੰਨ ਨੂੰ ਪਕੜਿਆ ਗਿਆ ਹੈ ਵਿਚ ਗੁਲਜ਼ਾਰ ਅਹਿਮਦ ਮੀਰ, ਉਸ ਦੀ ਧੀ ਮੁਸਕਾਨ ਗੁਲਜ਼ਾਰ ਮੀਰ ਅਤੇ ਪੁੱਤਰ ਉਬੈਦ ਗੁਲਜ਼ਾਰ ਵਜੋਂ ਹੋਈ ਹੈ । ਪੁਲਸ ਨੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਿੱਚ ਵਰਤੀ ਗਈ ਕਾਰ ਵੀ ਜ਼ਬਤ ਕਰ ਲਈ ਹੈ ।
ਤਿੰਨਾਂ ਤੋਂ ਪਕੜੀ ਗਈ ਹੈਰੋਇਨ ਦੀ ਕਿੰਨੀ ਕੀਮਤ ਹੈ
ਉਕਤ ਤਿੰਨ ਵਿਅਕਤੀਆਂ ਤੋਂ ਜੋ ਹੈਰੋਇਨ (Heroin) ਪਕੜੀ ਗਈ ਹੈ ਦੀ ਕੀਮਤ ਲੱਖਾਂ ਰੁਪਏ ਵਿਚ ਦੱਸੀ ਜਾ ਰਹੀ ਹੈ । ਪੁਲਸ ਅਨੁਸਾਰ ਇਹ ਵਿਅਕਤੀ ਲੰਬੇ ਸਮੇਂ ਤੋਂ ਸ਼੍ਰੀਨਗਰ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਸਨ । ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਖਾਨਯਾਰ ਪੁਲਿਸ ਸਟੇਸ਼ਨ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ (Smuggling) ਬਾਰੇ ਇੱਕ ਸੂਚਨਾ ਮਿਲੀ ਸੀ ਦੇ ਆਧਾਰ `ਤੇ ਇੱਕ ਵਾਹਨ ਨੂੰ ਰੋਕਿਆ ਗਿਆ ਅਤੇ ਉਸ ਦੀ ਤਲਾਸ਼ੀ ਦੌਰਾਨ ਭਾਰੀ ਮਾਤਰਾ ਵਿੱਚ ਹੈਰੋਇਨ ਬਰਾਮਦ ਹੋਈ ।
ਨਸ਼ੀਲੇ ਪਦਾਰਥਾਂ ਦੀ ਸਪਲਾਈ ਤੋਂ ਕੀਤੀ ਗਈ ਹੈ ਕਾਫੀ ਦੌਲਤੀ ਇਕੱਠੀ
ਪੁਲਸ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਤਿੰਨਾਂ ਮੁਲਜ਼ਮਾਂ ਨੇ ਸ੍ਰੀਨਗਰ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਕੇ ਕਾਫ਼ੀ ਦੌਲਤ ਇਕੱਠੀ ਕੀਤੀ ਸੀ । ਜ਼ਬਤ ਕੀਤੀ ਗਈ ਗੱਡੀ ਨੂੰ ਵੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਤੋਂ ਪ੍ਰਾਪਤ ਆਮਦਨ ਨਾਲ ਖਰੀਦਿਆ ਗਿਆ ਮੰਨਿਆ ਜਾ ਰਿਹਾ ਹੈ । ਪੁਲਸ ਨੇ ਖਾਨਯਾਰ ਪੁਲਿਸ ਸਟੇਸ਼ਨ ਵਿੱਚ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ (Case registered) ਕਰ ਲਿਆ ਹੈ ।










