ਫ਼ਤਿਹਗੜ੍ਹ ਸਾਹਿਬ, 11 ਮਈ 2026 : ਪੰਜਾਬ ਦੇ ਜਿਲਾ ਫਤਿਹਗੜ੍ਹ ਸਾਹਿਬ (Fatehgarh Sahib) ਵਿਖੇ ਮੋਟਰਸਾਈਕਲ ਦੇ ਕਾਰ ਨਾਲ ਟਕਰਾ ਜਾਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਹੈ ।
ਕੌਣ ਹਨ ਤਿੰਨੋ ਨੌਜਵਾਨ
ਮਿਲੀ ਜਾਣਕਾਰੀ ਅਨੁਸਾਰ ਜਿਲਾ ਫਹਿਤਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਵਿਚ ਦੀ ਪਛਾਣ ਅਵਤਾਰ ਸਿੰਘ, ਸਤਵਿੰਦਰ ਸਿੰਘ ਤੇ ਮੋਹਨ ਸਿੰਘ ਵੋਂ ਹੋਈ ਹੈ । ਉਕਤ ਸੜਕ ਹਾਦਸਾ (Road accident) ਦੇਰ ਰਾਤ ਉਸ ਵੇਲੇ ਵਾਪਰਿਆ ਜਦੋਂ ਇਕ ਤੇਜ਼ ਰਫ਼ਤਾਰ ਕਾਰ (Fast car) ਨੇ ਮੋਟਰਸਾਈਕਲ ਨੂੰ ਪਿੱਛੋਂ ਜ਼ੋਰਦਾਰ ਟੱਕਰ ਮਾਰ ਦਿਤੀ ।
ਕੀ ਦੱਸਿਆ ਥਾਣਾ ਬਡਾਲੀ ਆਲਾ ਸਿੰਘ ਦੇ ਸਹਾਇਕ ਥਾਣੇਦਾਰ ਨੇ
ਥਾਣਾ ਬਡਾਲੀ ਆਲਾ ਸਿੰਘ ਦੇ ਸਹਾਇਕ ਥਾਣੇਦਾਰ ਰਾਮ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਿਿੲਹ ਤਿੰਨੋਂ ਵਿਅਕਤੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਡਾਲੀ ਆਲਾ ਸਿੰਘ ਵਾਲੀ ਸਾਈਡ ਤੋਂ ਅਪਣੇ ਪਿੰਡ ਬੀਬੀਪੁਰ ਵਲ ਜਾ ਰਹੇ ਸਨ । ਇਸ ਦੌਰਾਨ ਜਦੋਂ ਉਹ ਪਿੰਡ ਹਿੰਦੂਪੁਰ ਕੋਲ ਪਹੁੰਚੇ ਤਾਂ ਪਿੱਛੋਂ ਆ ਰਹੀ ਇਕ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ (Motorcycle) ਨੂੰ ਫੇਟ ਮਾਰ ਦਿਤੀ । ਟੱਕਰ ਇੰਨੀ ਜ਼ਬਰਦਸਤ ਸੀ ਕਿ ਤਿੰਨਾਂ ਦੀ ਮੌਕੇ ’ਤੇ ਹੀ ਮੌਤ (Death) ਹੋ ਗਈ । ਪੁਲਸ ਵਲੋਂ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ । ਪੁਲਸ ਵਲੋਂ ਫਰਾਰ ਕਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ। ਇਸ ਘਟਨਾ ਕਾਰਨ ਪਿੰਡ ਬੀਬੀਪੁਰ ਵਿਚ ਸੋਗ ਦੀ ਲਹਿਰ ਫੈਲ ਗਈ ਹੈ ।










