Patiala Help Club Logo

ਦਿੱਲੀ ਵਿਖੇ ਤਿੰਨ ਮੰਜਿ਼ਲਾਂ ਬਿਲਡਿੰਗ ਡਿੱਗਣ ਕਰਕੇੇ ਹੋਈ ਦੋ ਦੀ ਮੌਤ

ਨਵੀਂ ਦਿੱਲੀ, 5 ਨਵੰਬਰ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ (Delhi) ਦੇ ਚਾਵੜੀ ਬਾਜ਼ਾਰ ਵਿਖੇ ਇਕ ਤਿੰਨ ਮੰਜਿਲਾ ਬਿਲਡਿੰਗ ਡਿੱਗਣ (building collapses) ਕਰਕੇ ਦੋ ਵਿਅਕਤੀਆਂ ਦੀ ਮੌੋਤ (Death) ਹੋ ਜਾਣ ਦਾ ਸਮਾਚਾਰ ਹੈੇ ।

ਰਾਸ਼ਟਰੀ ਆਫ਼ਤ ਪ੍ਰਕਿਰਿਆ ਬਲ ਟੀਮਾਂ ਕਰ ਰਹੀਆਂ ਹਨ ਕਾਰਜ

ਮਿਲੀ ਜਾਣਕਾਰੀ ਅਨੁਸਾਰ ਪੁਰਾਣੀ ਦਿੱਲੀ ਦੇ ਚਾਵੜੀ ਬਾਜ਼ਾਰ (Chawri Bazar) ਖੇਤਰ ਵਿੱਚ ਇੱਕ ਤਿੰਨ ਮੰਜਿਲਾ ਨਿਰਮਾਣ ਅਧੀਨ ਇਮਾਰਤ ਦਾ ਹਿੱਸਾ ਅਚਾਨਕ ਡਿੱਗਣ ਕਾਰਨ ਜੋ ਦੁਖਦਾਈ ਘਟਨਾ ਵਿੱਚ ਦੋ ਦੀ ਮੌਤ ਹੋ ਗਈ ਹੈ, ਜਦੋਂ ਕਿ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਹੈ, ਜਿਸ ਨੂੰ ਤੁਰੰਤ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ । ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ ਦੀਆਂ ਟੀਮਾਂ ਨੇ ਦਿੱਲੀ ਪੁਲਿਸ ਨਾਲ ਮਿਲ ਕੇ ਮਲਬੇ ਹੇਠ ਫਸੇ ਹੋਰ ਲੋਕਾਂ ਨੂੰ ਬਾਹਰ ਕੱਢਣ ਲਈ ਜੰਗੀ ਪੱਧਰ `ਤੇ ਖੋਜ ਅਤੇ ਬਚਾਅ ਅਭਿਆਨ ਸ਼ੁਰੂ ਕਰ ਦਿੱਤਾ ਹੈ ।

ਕੀ ਦੋਸ਼ ਲਗਾਇਆ ਗਿਆ ਆਮ ਆਦਮੀ ਪਾਰਟੀ ਦੇ ਨੇਤਾ ਵਲੋਂ

ਉਪਰੋਕਤ ਵਾਪਰੇ ਘਟਨਾਕ੍ਰਮ ਦੇ ਚਲਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸੌਰਭ ਭਾਰਦਵਾਜ ਨੇ ਦੋਸ਼ ਲਗਾਇਆ ਕਿ ਐੱਮ. ਸੀ. ਡੀ. ਵੱਲੋਂ ਨਿਯਮਾਂ ਦੀ ਵਰਤੋਂ ਪੱਖਪਾਤੀ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਰਿਸ਼ਵਤ ਨਾ ਦੇਣ ਵਾਲਿਆਂ ਦੀਆਂ ਸੰਪਤੀਆਂ ਨੂੰ ਸੀਲ ਕੀਤਾ ਜਾਂਦਾ ਹੈ, ਜਦੋਂ ਕਿ ਬਿਲਡਿੰਗ ਸੁਰੱਖਿਆ ਨਾਲ ਜੁੜੇ ਅਸਲ ਖ਼ਤਰਿਆਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ । ਉਨ੍ਹਾਂ ਇਸ ਹਾਦਸੇ ਲਈ ਰੇਖਾ ਗੁਪਤਾ ਸਰਕਾਰ ਅਤੇ ਦਿੱਲੀ ਨਗਰ ਨਿਗਮ ਨੂੰ ਜ਼ਿੰਮੇਵਾਰ ਠਹਿਰਾਇਆ ਹੈ । ਉਨ੍ਹਾਂ ਦੋਸ਼ ਲਾਇਆ ਕਿ ਸੁਰੱਖਿਆ ਆਡਿਟ ਦੇ ਨਾਮ `ਤੇ ਸਿਰਫ਼ ਵਸੂਲੀ ਕੀਤੀ ਜਾ ਰਹੀ ਹੈ ਅਤੇ ਜ਼ਮੀਨੀ ਪੱਧਰ `ਤੇ ਕੋਈ ਠੋਸ ਕਾਰਵਾਈ ਨਹੀਂ ਹੁੰਦੀ ।

Advertisement

punjab hockey