ਤਲਵੰਡੀ ਸਾਬੋ, 14 ਜੁਲਾਈ 2026 : ਪੰਜਾਬ ਦੇ ਸਬ-ਡਵੀਜਨ ਤਲਵੰਡੀ ਸਾਬੋ (Sub-Division Talwandi Sabo) ਵਿਖੇ ਇਕ ਘਰ ਦੀ ਛੱਤ ਡਿੱਗਣ ਕਾਰਨ ਦੋ ਦੀ ਮੌਤ (Death) ਤੇ ਦੋ ਦੇ ਗੰਭੀਰ ਜਖਮੀ (Seriously injured) ਹੋਣ ਦਾ ਸਮਾਚਾਰ ਹੈ ।
ਕੌਣ ਹਨ ਦੋਵੇਂ ਜਣੇ ਜੋ ਉਤਰ ਗਏ ਮੌਤ ਦੇ ਘਾਟ ਤੇ ਦੋ ਹੋ ਗਏ ਜਖਮੀ
ਮਿਲੀ ਜਾਣਕਾਰੀ ਅਨੁਸਾਰ ਸਬ-ਡਿਵੀਜ਼ਨ ਤਲਵੰਡੀ ਸਾਬੋ ਵਿਖੇ ਜੋ ਇਕ ਘਰ ਦੀ ਛੱਤ ਡਿੱਗਣ (Roof collapse) ਕਾਰਨ ਦੋ ਵਿਅਕਤੀਆਂ ਦੀ ਮੌਤ ਤੇ ਦੋ ਦੇ ਗੰਭੀਰ ਜਖਮੀ ਹੋਣ ਦਾ ਘਟਨਾਕ੍ਰਮ ਵਾਪਰਿਆ ਹੈ ਦੇ ਵਿਚ ਮੌਤ ਦੇ ਘਾਟ ਉਤਰਨ ਵਾਲਿਆਂ ਵਿਚ 40 ਸਾਲਾ ਮਹਿਲਾ ਵੀਰਪਾਲ ਕੌਰ ਅਤੇ ਉਨ੍ਹਾਂ ਦਾ 14 ਸਾਲਾ ਪੁੱਤਰ ਅਰਸ਼ਦੀਪ ਸਿੰਘ ਸ਼ਾਮਲ ਹੈ । ਜਦੋਂ ਕਿ ਜਖਮੀਆਂ ਵਿਚ ਵੀਰਪਾਲ ਕੌਰ ਦੀਆਂ ਦੋ ਧੀਆਂ ਲੜਕੀ ਸੰਨਮਪ੍ਰੀਤ ਕੌਰ ਅਤੇ ਸੁਖਪ੍ਰੀਤ ਕੌਰ ਸ਼ਾਮਲ ਹਨ ।
ਕਦੋਂ ਵਾਪਰਿਆ ਇਹ ਹਾਦਸਾ
ਪ੍ਰਾਪਤ ਸੂਚਨਾ ਮੁਤਾਬਕ ਉਕਤ ਹਾਦਸਾ ਬੀਤੀ ਰਾਤ 11 ਵਜੇ ਦੇ ਕਰੀਬ ਵਾਪਰਿਆ ਦੱਸਿਆ ਜਾ ਰਿਹਾ ਹੈ । ਜਦੋਂ ਇਹ ਹਾਦਸਾ ਵਾਪਰਿਆ ਉਪਰੋਕਤ ਚਾਰੋਂ ਪਰਿਵਾਰਕ ਮੈਂਬਰ ਸੁੱਤੇ ਪਏ ਸਨ । ਛੱਤ ਡਿੱਗਣ ਦੀ ਜ਼ੋਰਦਾਰ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਤੁਰੰਤ ਮੌਕੇ `ਤੇ ਪਹੁੰਚੇ ਅਤੇ ਭਾਰੀ ਮੁਸ਼ੱਕਤ ਤੋਂ ਬਾਅਦ ਮਲਬੇ ਹੇਠ ਦੱਬੇ ਲੋਕਾਂ ਨੂੰ ਬਾਹਰ ਕੱਢਿਆ ।








