ਲੁਧਿਆਣਾ, 6 ਅਕਤੂਬਰ 2026 : ਲੁਧਿਆਣਾ ਵਿਖੇ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ (Anti-Gangster Task Force Punjab) ਤੇ ਕਮਿਸ਼ਨਰੇਟ ਪੁਲਸ ਵਲੋਂ ਦੋ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।
ਕੀ ਕੀ ਬਰਾਮਦ ਕੀਤਾ ਗਿਆ ਹੈ ਦੋਹਾਂ ਕੋਲੋਂ
ਮਿਲੀ ਜਾਣਕਾਰੀ ਅਨੁਸਾਰ ਏ. ਜੀ. ਟੀ. ਐਫ. ਤੇ ਕਮਿਸ਼ਨਰੇਟ ਪੁਲਸ (Commissionerate Police) ਵਲੋਂ ਇਕ ਸਾਂਝੇ ਅਪ੍ਰੇੇਸ਼ਨ ਦੌਰਾਨ ਜੋ ਦੋ ਵਿਅਕਤੀਆਂ ਨੂੰ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ ਦੇ ਕੋਲੋਂ 20 ਜਿੰਦਾ ਕਾਰਤੂਸਾਂ ਸਮੇਤ ਇੱਕ ਗਲੌਕ 9 ਪਿਸਤੌਲ ਬਰਾਮਦ ਕੀਤਾ ਗਿਆ ਹੈ ।
ਕੀ ਸਾਹਮਣੇ ਆਇਆ ਸ਼ੁਰੂਆਤੀ ਜਾਂਚ ਵਿਚ
ਪ੍ਰਾਪਤ ਸੂਚਨਾ ਮੁਤਾਬਕ ਉਕਤ ਪਕੜੇ ਗਏ ਦੋਹਾਂ ਵਿਅਕਤੀਆਂ ਤੋਂ ਕੀਤੀ ਗਈ ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਦੋਵੇਂ ਵਿਅਕਤੀ ਵਿਦੇਸ਼ ਵਿਚ ਬੈਠੇ ਹੈਂਡਲਰਾਂ ਦੇ ਸੰਪਰਕ ਵਿਚ ਸਨ ਅਤੇ ਉਨ੍ਹਾਂ ਨੂੰ ਫਿਰੌਤੀ ਸਬੰਧੀ ਗੋਲੀਬਾਰੀ ਕਰਨ ਲਈ ਚੰਡੀਗੜ੍ਹ ਤੇ ਮੋਹਾਲੀ ਵਿਚ ਇਕ ਟੀਚਾ ਦਿੱਤਾ ਗਿਆ ਸੀ । ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਦੀ ਸਮੇਂ ਸਿਰ ਹੋਈ ਗ੍ਰਿਫ਼ਤਾਰੀ ਕਾਰਨ ਗੋਲੀਬਾਰੀ ਦੀ ਯੋਜਨਾ ਨੂੰ ਰੋਕਿਆ ਜਾ ਸਕਿਆ ਹੈ ।
ਦੋਹਾਂ ਵਿਰੁੱਧ ਆਰਮਜ਼ ਐਕਟ ਤਹਿਤ ਕੇਸ ਦਰਜ
ਜਾਣਕਾਰੀ ਮੁਤਾਬਕ ਜਿਨ੍ਹਾਂ ਦੋਹਾਂ ਵਿਅਕਤੀਆਂ ਨੂੰ ਲੁਧਿਆਣਾ ਪੁਲਸ ਤੇ ਏ. ਜੀ. ਟੀ. ਐਫ. ਵਲੋਂ ਗੈਰ-ਕਾਨੂੰਨੀ ਹਥਿਆਰਾਂ (Illegal weapons) ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ ਵਿਰੁੱਧ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁੁਰੂ ਕਰ ਦਿੱਤੀ ਗਈ ਹੈ ਤਾਂ ਜੋ ਇਹ ਪਤਾ ਚੱਲ ਸਕੇ ਕਿ ਹੋਰ ਕੌਣ ਕੌਣ ਇਸ ਨੈਟਵਰਕ ਵਿਚ ਸ਼ਾਮਲ ਹੈ ।








