ਮੋਹਾਲੀ, 9 ਜੁਲਾਈ 2026 : ਜਿਲਾ ਮੋਹਾਲੀ (Mohali) ਦੇ ਸੈਕਟਰ-68 ਵਿਖੇ ਇਕ ਲੜਕੀ ਨਾਲ ਛੇੜਛਾੜ ਕਰਨ ਅਤੇ ਉਸਦੇ ਪਰਿਵਾਰਕ ਮੈਂਬਰਾਂ ਤੇ ਕਾਰ ਚੜ੍ਹਾਉਣ ਤੇ ਦੋ ਕਾਂਸਟੇਬਲ ਨੂੰ ਗ੍ਰਿਫ਼ਤਾਰ (Arrested) ਕੀਤਾ ਹੈ ।
ਕੌਣ ਹਨ ਦੋਵੇਂ ਜਣੇ
ਮਿਲੀ ਜਾਣਕਾਰੀ ਮੁਤਾਬਕ ਮੋਹਾਲੀ ਦੇ ਸੈਕਟਰ-68 ਵਿਖੇ ਬਣੀ ਸ੍ਰੀ ਗੁਰੂ ਹਰਸਹਾਏ ਸੁਸਾਇਟੀ ਦੇ ਬਾਹਰ ਇਕ ਲੜਕੀ ਨਾਲ ਛੇੜਛਾੜ (Molestation with a girl) ਕਰਨ ਅਤੇ ਉਸਦੇ ਪਰਿਵਾਰਕ ਮੈਂਬਰਾਂ ਤੇ ਕਾਰ ਚੜ੍ਹਾਉਣ ਦੀ ਕੋਸਿ਼ਸ਼ ਦੇ ਮਾਮਲੇ ਵਿਚ ਜਿਨ੍ਹਾਂ ਦੋ ਪੰਜਾਬ ਪੁਲਸ ਦੇ ਕਾਂਸਟੇਬਲਾਂ (Constables) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਦੀ ਪਛਾਣ ਗੁਰਪਿੰਦਰ ਸਿੰਘ ਅਤੇ ਗੁਰਮੀਤ ਸਿੰਘ ਸ਼ਾਮਲ ਹਨ । ਦੱਸਣਯੋਗ ਹੈ ਕਿ ਦੋਵੇਂ ਪੁਲਸ ਲਾਈਨ ਵਿਚ ਤਾਇਨਾਤ ਹਨ ਅਤੇ ਘਟਨਾ ਵੇਲੇ ਸਿਵਲ ਡ੍ਰੈਸ ਵਿਚ ਸਨ । ਪੁਲਸ ਅਨੁਸਾਰ ਵਾਰਦਾਤ ਵੇਲੇ ਉਨ੍ਹਾਂ ਕੋਲ ਕੋਈ ਸਰਕਾਰੀ ਹਥਿਆਰ ਨਹੀਂ ਸੀ ਕਾਰ ਵੀ ਉਨ੍ਹਾਂ ਦੀ ਆਪਣੀ ਹੀਕਾਰ ਹੈ, ਜਿਸਨੂੰ ਵੀ ਪੁਲਸ ਵਲੋਂ ਕਬਜੇ ਵਿਚ ਲੈ ਲਿਆ ਗਿਆ ਹੈ ।
ਘਟਨਾ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
ਜਾਂਚ `ਚ ਸਾਹਮਣੇ ਆਇਆ ਹੈ ਕਿ ਸਕਾਰਪੀਓ `ਚ 3 ਤੋਂ 4 ਲੋਕ ਸਵਾਰ ਸਨ ਅਤੇ ਗੱਡੀ `ਚ ਪੁਲਸ ਦੀ ਵਰਦੀ ਵੀ ਰੱਖੀ ਹੋਈ ਸੀ । ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ (Punjab State Women’s Commission) ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਖ਼ੁਦ ਨੋਟਿਸ ਲਿਆ ਹੈ ਅਤੇ ਐਸ. ਐਸ. ਪੀ. ਮੋਹਾਲੀ ਤੋਂ ਕਿਸੇ ਸੀਨੀਅਰ ਅਧਿਕਾਰੀ ਰਾਹੀਂ ਨਿਰਪੱਖ ਜਾਂਚ ਕਰਵਾ ਕੇ ਰਿਪੋਰਟ ਮੰਗੀ ਗਈ ਹੈ । ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਮਿਲੇ ਸਬੂਤਾਂ ਦੇ ਆਧਾਰ `ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਜਾਣਕਾਰੀ ਮੁਤਾਬਕ ਪੁਲਸ ਅੱਜ ਆਪਣੀ ਰਿਪੋਰਟ ਮਹਿਲਾ ਕਮਿਸ਼ਨ ਨੂੰ ਸੌਂਪ ਸਕਦੀ ਹੈ ।
ਕੀ ਸੀ ਪੂਰਾ ਮਾਮਲਾ
ਸ਼੍ਰੀ ਗੁਰੂ ਹਰਸਹਾਏ ਸੁਸਾਇਟੀ ਦੇ ਰਹਿਣ ਵਾਲੇ ਇੱਕ ਨੌਜਵਾਨ ਅਨੁਸਾਰ ਉਹ ਆਪਣੀ ਭੈਣ ਨਾਲ ਬਾਜ਼ਾਰ ਤੋਂ ਵਾਪਸ ਆ ਰਿਹਾ ਸੀ ਤਾਂ ਰਸਤੇ `ਚ ਚਿੱਟੇ ਰੰਗ ਦੀ ਸਕਾਰਪੀਓ ਸਵਾਰ ਨੌਜਵਾਨਾਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਉਸ ਦੀ ਭੈਣ ਨਾਲ ਛੇੜਛਾੜ ਕਰਨ ਦੀ ਕੋਸਿ਼ਸ਼ ਕੀਤੀ । ਜਿਨ੍ਹਾਂ ਤੋਂ ਬਚਣ ਲਈ ਦੋਵੇਂ ਆਪਣੀ ਕਾਰ ਰਾਹੀਂ ਸੁਸਾਇਟੀ ਪਹੁੰਚ ਗਏ ਪਰ ਸਕਾਰਪੀਓ ਸਵਾਰ ਉੱਥੋਂ ਤੱਕ ਉਨ੍ਹਾਂ ਦਾ ਪਿੱਛਾ ਕਰਦੇ ਹੋਏ ਪਹੁੰਚ ਗਏ ।
ਪੀੜ੍ਹਤਾ ਨੇ ਕੀ ਦੋਸ਼ ਲਗਾਇਆ
ਪੀੜਤ ਨੇ ਦੋਸ਼ ਲਗਾਇਆ ਕਿ ਰਸਤੇ `ਚ ਸਕਾਰਪੀਓ ਚਾਲਕ ਲਗਾਤਾਰ ਹਾਰਨ ਅਤੇ ਲਾਈਟਾਂ ਮਾਰ ਕੇ ਉਨ੍ਹਾਂ ਦੀ ਕਾਰ ਰੁਕਵਾਉਣ ਦੀ ਕੋਸਿ਼ਸ਼ ਕਰਦਾ ਰਿਹਾ । ਸੁਸਾਇਟੀ ਪਹੁੰਚਣ `ਤੇ ਮਨਪ੍ਰੀਤ ਦੇ ਦੋ ਰਿਸ਼ਤੇਦਾਰਾਂ ਨੇ ਮੁਲਜ਼ਮਾਂ ਨੂੰ ਰੋਕਣ ਦੀ ਕੋਸਿ਼ਸ਼ ਕੀਤੀ ਪਰ ਸਕਾਰਪੀਓ ਚਾਲਕ ਨੇ ਤੇਜ਼ ਰਫ਼ਤਾਰ ਨਾਲ ਕਾਰ ਘੁੰਮਾ ਕੇ ਉਨ੍ਹਾਂ `ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ। ਰੌਲਾ ਪੈਣ `ਤੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ ।








