Patiala Help Club Logo

ਗੁਰਦਾਸਪੁਰ ਵਿਖੇ ਦੋ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਗੁਰਦਾਸਪੁਰ, 5 ਅਗਸਤ 2026 : ਪੰਜਾਬ ਦੇ ਜਿਲਾ ਗੁਰਦਾਸਪੁਰ (Gurdaspur) ਵਿਖੇ ਅੱਜ ਨਾਮੀ-ਗਿਨਾਮੀ ਦੋ ਸਕੂਲਾਂ ਨੂੰ ਈਮੇਲ ਭੇਜ ਕੇ ਬੰਬ ਨਾਲ ਉਡਾਉਣ (bomb threats) ਦੀ ਧਮਕੀ ਦਿੱਤੇ ਜਾਣ ਦਾ ਸਮਾਚਾਰ ਹੈ ।

ਕਿਹੜੇ ਹਨ ਦੋ ਸਕੂਲ

ਮਿਲੀ ਜਾਣਕਾਰੀ ਅੱਜ ਗੁਰਦਾਸਪੁਰ ਸ਼ਹਿਰ ਵਿਖੇ ਅੱਜ ਜੋ ਦੋ ਸਕੂਲਾਂ (Two schools) ਨੂੰ ਈਮੇਲ ਭੇਜ ਕੇ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ ਵਿਚ ਲਿਟਲ ਫਲਾਵਰ ਕਾਨਵੈਂਟ ਸਕੂਲ ਅਤੇ ਬਹਿਰਾਮਪੁਰ ਰੋਡ ਸਥਿਤ `ਦਿੱਲੀ ਪਬਲਿਕ ਸਕੂਲ ਸ਼ਾਮਲ ਹੈ । ਜਿਸ ਤੋਂ ਬਾਅਦ ਸਕੂਲ ਮੈਨੇਜਮੈਂਟ ਵਲੋਂ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ ਗਈ ।

ਪੁਲਸ ਨੇ ਮੌਕੇ ‘ਤੇ ਪਹੁੰਚ ਕਰ ਦਿੱਤੀ ਜਾਂਚ ਸ਼ੁਰੂ

ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਸੂਚਨਾ ਮਿਲਦੇ ਹੀ ਐੱਸ. ਐੱਸ. ਪੀ. ਆਦਿੱਤਿਆ ਦੀ ਅਗਵਾਈ ਹੇਠ ਪੁਲਿਸ ਦੀਆਂ ਕਈ ਟੀਮਾਂ ਅਤੇ ਡਾਗ ਸਕੁਐਡ ਮੌਕੇ `ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ । ਪੁਲਸ ਨੇ ਦੋਵਾਂ ਸਕੂਲਾਂ ਦੀ ਤਲਾਸ਼ੀ ਸ਼ੁਰੂ ਕਰ ਦਿੱਤੀ ਹੈ । ਹਾਲਾਂਕਿ ਹੁਣ ਤੱਕ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ ਪਰ ਪੁਲਸ ਹਰ ਸੰਭਾਵਨਾ ਨੂੰ ਗੰਭੀਰਤਾ ਨਾਲ ਲੈ ਰਹੀ ਹੈ । ਸਕੂਲ ਪ੍ਰਬੰਧਕਾਂ ਤੇ ਮਾਪਿਆਂ ਵਿੱਚ ਦਹਿਸ਼ਤ ਦਾ ਮਾਹੌਲ ਹੈ ।

ਕੀ ਦੱਸਿਆ ਪੁਲਸ ਅਧਿਕਾਰੀਆਂ ਨੇ

ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਈਮੇਲ ਦੇ ਡਿਜੀਟਲ ਫੁੱਟਪ੍ਰਿੰਟਸ (Digital footprints) ਦੀ ਜਾਂਚ ਕੀਤੀ ਜਾ ਰਹੀ ਹੈ । ਸਾਈਬਰ ਸੈੱਲ (Cyber ​​Cell) ਇਸ ਮਾਮਲੇ ਵਿੱਚ ਈਮੇਲ ਦਾ ਪਤਾ ਲਗਾਉਣ ਦੀ ਕੋਸਿ਼ਸ਼ ਕਰ ਰਿਹਾ ਹੈ । ਐੱਸ. ਐੱਸ. ਪੀ. ਨੇ ਕਿਹਾ ਕਿ ਧਮਕੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਸ ਪੂਰੀ ਚੌਕਸੀ ਵਰਤ ਰਹੀ ਹੈ ।

Advertisement