ਫਿਰੋਜ਼ਪੁਰ ਵਿਖੇ ਕੱਪੜੇ ਦੇ ਸ਼ੋਅਰੂਮ ਤੇ ਦੋ ਨੌਜਵਾਨਾਂ ਨੇ ਕੀਤੀ ਗੋਲੀਬਾਰੀ

ਫਿਰੋਜਪੁਰ, 24 ਜੂਨ 2026 : ਪੰਜਾਬ ਦੇ ਜਿਲਾ ਫਿਰੋਜ਼ਪੁਰ (Ferozepur) ਦੇ ਮਲਵਾਲ ਰੋਡ ਤੇ ਬਾਈਕ ਸਵਾਰ ਦੋ ਨੌਜਵਾਨਾਂ ਵਲੋਂ ਕੱਪੜੇ ਦੇ ਸ਼ੋਅਰੂਮ ‘ਤੇ ਗੋਲੀਬਾਰੀ (Shooting) ਕੀਤੇ ਜਾਣ ਦਾ ਸਮਾਚਾਰ ਹੈ ।

ਗੋਲੀਬਾਰੀ ਤੋਂ ਬਾਅਦ ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਮਿਲੀ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਸ਼ਹਿਰ ਦੇ ਮਲਵਾਲ ਰੋਡ ਤੇ ਜੋ ਇਕ ਕੱਪੜੇ ਦੇ ਸ਼ੋਅਰੂਮ (Clothing showroom) ‘ਤੇ ਬਾਈਕ ਸਵਾਰ ਦੋ ਨੌਜਵਾਨਾਂ ਵਲੋਂ ਗੋਲੀਬਾਰੀ ਕੀਤੀ ਗਈ ਹੈ ਦੇ ਚਲਦਿਆਂ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਪਰ ਇਸ ਗੋਲੀਬਾਰੀ ਦੀ ਘਟਨਾ ਦੇ ਕਾਰਨ ਕੱਪੜੇ ਦੇ ਸ਼ੋਅਰੂਮ ਦਾ ਸ਼ੀਸ਼ਾ ਟੁੱਟਣ ਦਾ ਹੀ ਪਤਾ ਚੱਲਿਆ ਹੈ ।

ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਕੀਤੀ ਕਾਰਵਾਈ ਸ਼ੁਰੂ

ਜਿਸ ਕੱਪੜੇ ਦੇ ਸ਼ੋਅਰੂਮ ਤੇ ਬਾਈਕ ਸਵਾਰ ਨੌਜਵਾਨਾਂ ਵਲੋਂ ਗੋਲੀਬਾਰੀ ਕੀਤੀ ਗਈ ਹੈ ਤੇ ਗੋਲੀਬਾਰੀ ਹੋਣ ਦੀ ਘਟਨਾ ਦਾ ਪਤਾ ਚਲਦਿਆਂ ਹੀ ਪੁਲਸ ਨੇ ਮੌਕੇ ਤੇ ਪਹੁੰਚ ਕੇ ਲੋੜੀਂਦੀ ਕਾਨੂੰਨੀ ਕਾਰਵਾਈ (Legal action) ਸ਼ੁਰੂ ਕਰ ਦਿੱਤੀ ਹੈ । ਪੁਲਸ ਨੇ ਸ਼ੋਅਰੂਮ ਦੇ ਮਾਲਕ ਅਤੇ ਅੰਦਰ ਮੌਜੂਦ ਹੋਰ ਵਿਅਕਤੀਆਂ ਤੋਂ ਪੁੱਛਗਿੱਛ ਕਰਨ ਤੋਂ ਇਲਾਵਾ ਸ਼ੋਅਰੂਮ ਅਤੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ (C. C. T. V. Cameras) ਦੀ ਫੁਟੇਜ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਦਾ ਪਤਾ ਲਗਾਇਆ ਜਾ ਸਕੇ ।