Patiala Help Club Logo

ਘਰੇਲੂ ਜ਼ਮੀਨੀ ਵਿਵਾਦ ਵਿਚ ਤਾਏ ਨੇ ਗੋਲੀ ਮਾਰ ਕੇ ਭਤੀਜੇ ਦਾ ਕੀਤਾ ਕਤਲ

ਜ਼ੀਰਾ, 16 ਸਤੰਬਰ 2026 : ਪੰਜਾਬ ਦੇ ਸ਼ਹਿਰ ਜੀਰਾ (Zira) ਦੇ ਪਿੰਡ ਮਨਸੂਰਵਾਲ ਕਲਾਂ ਵਿਚ ਘਰੇਲੂ ਜ਼ਮੀਨੀ ਵਿਵਾਦ ਦੇ ਚਲਦਿਆਂ ਇਕ ਤਾਏ ਵਲੋਂ ਆਪਣੇ ਭਤੀਜੇ ਦਾ ਗੋਲੀ ਮਾਰ ਕੇ ਕਤਲ (Murder) ਕਰ ਦਿੱਤਾ ਹੈ ।

ਕੀ ਦੱਸਿਆ ਮ੍ਰਿਤਕ ਨੌਜਵਾਨ ਦੇ ਤਾਏ ਨੇ

ਮਿਲੀ ਜਾਣਕਾਰੀ ਅਨੁਸਾਰ ਪਿੰਡ ਮਨਸੂਰਵਾਲ ਕਲਾਂ (Village Mansoorwal Kalan) ਵਿਖੇ ਜੋ ਰਿਸ਼ਤੇਦਾਰੀ ਵਿਚ ਇਕ ਤਾਏ ਵਲੋਂ ਆਪਣੇ ਹੀ ਭਤੀਜੇ ਨੂੰ ਘਰੇਲੂ ਜ਼ਮੀਨੀ ਵਿਵਾਦ ਦੇ ਚਲਦਿਆਂ ਗੋਲੀਬਾਰੀ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ ਵਾਲੇ ਨੌਜਵਾਨ ਨੂੰ ਸਿਵਲ ਹਸਪਤਾਲ ਜੀਰਾ ਲਿਆਂਦਾ ਗਿਆ ਪਰ ਡਾਕਟਰਾਂ ਵਲੋਂ ਕੀਤੀ ਗਈ ਜਾਂਚ ਤੋਂ ਬਾਅਦ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ।

ਕੀ ਦੱਸਿਆ ਮ੍ਰਿਤਕ ਦੇ ਤਾਏ ਨੇ

ਗੋਲੀਬਾਰੀ (Firing) ਕਰਕੇ ਮੌਤ ਦਾ ਸਿ਼ਕਾਰ ਹੋਏ ਨੌਜਵਾਨ ਦੇ ਇਕ ਹੋਰ ਤਾਏ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਕੁੱਲ ਤਿੰਨ ਭਰਾ ਹਨ । ਉਨ੍ਹਾਂ ਦੇ ਪਰਿਵਾਰ ਵਿਚ ਪਿਛਲੇ ਕੁਝ ਸਮੇਂ ਤੋਂ ਜ਼ਮੀਨ ਦੀ ਵੰਡ ਨੂੰ ਲੈ ਕੇ ਆਪਸੀ ਖਿੱਚੋਤਾਣ ਚੱਲ ਰਹੀ ਸੀ । ਜਦੋਂ ਇਸੇ ਮੁੱਦੇ ’ਤੇ ਗੱਲਬਾਤ ਹੋ ਰਹੀ ਸੀ ਤਾਂ ਮੁਲਜ਼ਮ ਭਰਾ ਨੇ ਤੈਸ਼ ਵਿਚ ਆ ਕੇ ਅਪਣੇ ਭਤੀਜੇ ’ਤੇ ਗੋਲੀ ਚਲਾ ਦਿਤੀ, ਜਿਸ ਨਾਲ ਨੌਜਵਾਨ ਦੀ ਮੌਕੇ ’ਤੇ ਹੀ ਜਾਨ ਚਲੀ ਗਈ । ਇਸ ਤੋਂ ਪਹਿਲਾਂ ਵੀ ਉਸ ’ਤੇ ਅਪਣੇ ਸਕੇ ਸਾਲੇ ਦਾ ਗੋਲੀ ਮਾਰ ਕੇ ਕਤਲ ਕਰਨ ਦੇ ਅਤਿ ਗੰਭੀਰ ਦੋਸ਼ ਲੱਗੇ ਸਨ। ਹਾਲਾਂਕਿ, ਉਸ ਮਾਮਲੇ ਵਿਚ ਪਰਿਵਾਰਕ ਰਜ਼ਾਮੰਦੀ ਅਤੇ ਰਾਜ਼ੀਨਾਮਾ ਹੋਣ ਕਰ ਕੇ ਉਹ ਬਚ ਨਿਕਲਿਆ ਸੀ ।

ਕੀ ਦੱਸਿਆ ਡੀ. ਐਸ. ਪੀ. ਨੇ

ਘਟਨਾ ਵਾਲੀ ਥਾਂ ’ਤੇ ਪਹੁੰਚੇ ਡੀ. ਐੱਸ. ਪੀ. ਜ਼ੀਰਾ ਜਸਪਾਲ ਸਿੰਘ ਨੇ ਦਸਿਆ ਕਿ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਹਰ ਪਹਿਲੂ ਤੋਂ ਜਾਂਚ ਸ਼ੁਰੂ ਕਰ ਦਿਤੀ ਹੈ । ਉਨ੍ਹਾਂ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਮੁਲਜ਼ਮ ਨੂੰ ਜਲਦ ਹੀ ਗ੍ਰਿਫ਼ਤਾਰ (Arrested) ਕਰ ਲਿਆ ਜਾਵੇਗਾ ।

Advertisement