Patiala Help Club Logo

ਅਣਪਛਾਤੇ ਨੌਜਵਾਨਾਂ ਕੀਤਾ ਕਾਂਸਟੇਬਲ ਤੇ ਉਸਦੀ ਭੈਣ ‘ਤੇ ਕਾਤਲਾਨਾ ਹਮਲਾ

ਗੁਰਦਾਸਪੁਰ, 2 ਸਤੰਬਰ 2026 : ਪੰਜਾਬ ਦੇ ਜਿਲਾ ਗੁਰਦਾਸਪੁਰ (Gurdaspur) ਦੇ ਪਿੰਡ ਬੱਬੇਹਾਲੀ ਅੱਡੇ ਵਿਖੇ ਪੰਜਾਬ ਪੁਲਸ ਦੇ ਕਾਂਸਟੇਬਲ ਅਤੇ ਉਸਦੀ ਭੈਣ ‘ਤੇ ਅਣਪਛਾਤੇ ਨੌਜਵਾਨਾਂ ਨੇ ਹਮਲਾ (Attack) ਕੀਤਾ ਹੈ ।

ਕੌਣ ਹਨ ਦੋਵੇਂ ਜਣੇ

ਮਿਲੀ ਜਾਣਕਾਰੀ ਅਨੁਸਾਰ ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਅੱਡੇ ਵਿਖੇ ਜੋ ਪੰਜਾਬ ਪੁਲਸ ਦੇ ਕਾਂਸਟੇਬਲ (Punjab Police Constable) ਅਤੇ ਉਸਦੀ ਭੈਣ ਉਪਰ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਕਾਤਲਾਨਾ ਹਮਲਾ ਕੀਤਾ ਗਿਆ ਹੈ ਵਿਚ ਜਖਮੀ (Injured) ਹੋਏ ਪੰਜਾਬ ਪੁਲਸ ਦੇ ਕਾਂਸਟੇਬਲ ਦੀ ਪਛਾਣ ਕਰਨਪ੍ਰੀਤ ਸਿੰਘ ਦੇ ਤੌਰ ‘ਤੇ ਹੋਈ ਹੈ । ਉਕਤ ਦੋਹਾਂ ਜਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖ ਦਾਖਲ ਕਰਵਾਇਆ ਗਿਆ ਹੈ ।

ਕੀ ਦੱਸਿਆ ਜਖਮੀ ਕਾਂਸਟੇਬਲ ਨੇ

ਅਣਪਛਾਤੇ ਵਿਅਕਤੀਆਂ (Unknown persons) ਵਲੋਂ ਕੀਤੇ ਗਏ ਕਾਤਲਾਨਾ ਹਮਲੇ ਵਿਚ ਜ਼ਖਮੀ ਹੋਏ ਪੰਜਾਬ ਪੁਲਸ ਦੇ ਕਾਂਸਟੇਬਲ ਕਰਨਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਨੇ ਪਿੰਡ ਵਿੱਚ ਨਸ਼ਾ ਵੇਚਣ ਵਾਲੇ ਤਸਕਰਾਂ ਦੀ ਸੂਚਨਾ ਪੁਲਿਸ ਨੂੰ ਦਿੱਤੀ ਸੀ । ਇਸੇ ਰੰਜਿਸ਼ ਦੇ ਤਹਿਤ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੇ ਸਾਥੀਆਂ ਨੇ ਉਨ੍ਹਾਂ `ਤੇ ਇਹ ਜਾਨਲੇਵਾ ਹਮਲਾ ਕੀਤਾ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।

Advertisement