ਮੋਗਾ, 26 ਅਕਤੂਬਰ 2026 : ਪੰਜਾਬ ਦੇ ਜਿਲਾ ਮੋਗਾ (Moga) ਦੇ ਅੰਗਦਪੁਰਾ ਮੁਹੱਲੇ ਵਿਖੇ ਅਣਪਛਾਤੇ ਨੌੌਜਵਾਨਾਂ ਵਲੋਂ ਗੋਲੀਬਾਰੀ ਕੀਤੇ ਜਾਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ ।
ਕੌਣ ਕੌਣ ਹਨ ਦੋਵੇਂ ਨੌਜਵਾਨ
ਮਿਲੀ ਜਾਣਕਾਰੀ ਅਨੁਸਾਰ ਮੋਗਾ ਦੇ ਅੰਗਦਪੁਰਾ ਮੁਹੱਲੇ ਵਿਚ ਜੋ ਸਕਾਰਪੀਓ ਸਵਾਰ ਨੌਜਵਾਨਾਂ ਵਲੋਂ ਅਚਾਨਕ ਹੀ ਗੋਲੀਬਾਰੀ (Firing) ਕਰ ਦਿੱਤੇ ਜਾਣ ਨਾਲ ਦੋੋ ਨੌਜਵਾਨਾਂ ਦੀ ਮੌਤ ਹੋ ਗਈ ਹੈ ਤੇ ਪੰਜ ਗੰਭੀਰ ਜਖਮੀ ਹੋ ਗਏ ਹਨ ਵਿਚ ਮੌਤ ਦੇ ਘਾਟ ਉਤਰਨ ਵਾਲੇ ਨੌਜਵਾਨਾਂ ਦੀ ਪਛਾਣ 30 ਸਾਲਾ ਗਗਨ ਜਿੰਦਲ ਤੇ 40 ਸਾਲਾ ਸਾਹਿਲ ਜਿੰਦਲ ਦੇ ਤੌਰ ‘ਤੇ ਹੋਈ ਹੈ ।
ਪੁਲਸ ਨੇ ਕਰ ਦਿੱਤੀ ਹੈ ਜਾਂਚ ਸ਼ੁਰੂ
ਪ੍ਰਾਪਤ ਸੂਚਨਾ ਮੁਤਾਬਕ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ । ਪੁਲਸ ਵੱਲੋਂ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹ ੈ। ਇਸ ਤੋਂ ਇਲਾਵਾ ਸਬੂਤ ਇਕੱਠੇ ਕਰਨ ਲਈ ਫੋਰੈਂਸਿਕ ਟੀਮ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ ਹੈ ।
ਕੀ ਦੱਸਿਆ ਐਸ. ਐਸ. ਪੀ. ਮੋਗਾ ਨੇ
ਪੰਜਾਬ ਦੇ ਜਿਲਾ ਮੋਗਾ ਦੇ ਐੱਸ. ਐੱਸ. ਪੀ. ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਅੰਗਦਪੁਰਾ ਮੁਹੱਲੇ ਵਿੱਚ ਫਾਇਰਿੰਗ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਟੀਮ ਮੌਕੇ ’ਤੇ ਪਹੁੰਚ ਗਈ ਸੀ । ਮੁੱਢਲੀ ਜਾਣਕਾਰੀ ਅਨੁਸਾਰ ਕਾਲੀ ਸਕਾਰਪੀਓ ਵਿੱਚ ਸਵਾਰ ਹੋ ਕੇ ਆਏ ਲੋਕਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ । ਉਨ੍ਹਾਂ ਦੱਸਿਆ ਕਿ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫੋਰੈਂਸਿਕ ਟੀਮ (Forensic Team) ਦੀ ਮਦਦ ਨਾਲ ਸਬੂਤ ਇਕੱਠੇ ਕੀਤੇ ਜਾ ਰਹੇ ਹਨ । ਪੁਲਸ ਅਨੁਸਾਰ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਾਂਚ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ ।








