ਅਣਪਛਾਤੇ ਵਿਅਕਤੀਆਂ ਨੇ ਕੀਤੀ ਵਪਾਰੀ ਤੇ ਅੰਨ੍ਹੇਵਾਹ ਗੋਲੀਬਾਰੀ

ਲੁਧਿਆਣਾ, 15 ਅਪ੍ਰੈਲ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਦੇ ਸ਼ਹਿਰ ਪਾਇਲ ਵਿਖੇ ਬੀਤੀ ਦੇਰ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਵਪਾਰੀ ਦੀ ਦੁਕਾਨ ਤੇ ਗੋਲੀਬਾਰੀ (Shooting) ਕੀਤੀ ਗਈ ਹੈ ।

ਕੌਣ ਹੈ ਇਹ ਵਪਾਰੀ

ਮਿਲੀ ਜਾਣਕਾਰੀ ਅਨੁਸਾਰ ਹਲਕਾ ਪਾਇਲ ਦੇ ਮਸ਼ਹੂਰ ਕਾਰੋਬਾਰੀ ਅਤੇ ਆੜ੍ਹਤੀਆ ਦੀ ਦੁਕਾਨ ਤੇ ਜੋ ਬੀਤੀ ਦੇਰ ਰਾਤ ਅਣਪਛਾਤੇ ਵਿਅਕਤੀਆਂ (Unknown persons) ਵਲੋਂ ਗੋਲੀਬਾਰੀ ਕੀਤੀ ਗਈ ਹੈ ਦਾ ਨਾਮ ਹਰੀਸ਼ ਕੁਮਾਰ ਨੋਨਾ ਹੈ । ਹਮਲਾਵਰਾਂ ਵਲੋਂ ਗੋਲੀਬਾਰੀ ਕੀਤੀ ਗਈ ਪਰ ਦੁਕਾਨ ਅੰਦਰ ਮੌਜੂਦ ਕਿਸੇ ਵੀ ਵਿਅਕਤੀ ਨੂੰ ਗੋਲੀ ਨਹੀਂ ਲੱਗੀ ।

ਪੁਲਸ ਦੇਖ ਰਹੀ ਫਿਰੌਤੀ ਦੀ ਮੰਗ ਨੂੰ ਫਾਇਰਿੰਗ ਦੀ ਘਟਨਾ ਨਾਲ

ਜਿਕਰਯੋਗ ਹੈ ਕਿ ਪਿਛਲੇ ਦਿਨੀਂ ਹਰੀਸ਼ ਕੁਮਾਰ ਨੋਨਾ ਤੋਂ 1 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ । ਇਸ ਮਾਮਲੇ ਵਿੱਚ ਪੁਲਸ ਨੇ ਕਾਰਵਾਈ ਕਰਦਿਆਂ ਸਵਰਗੀ ਗਾਇਕ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਪਿਤਾ ਸੌਦਾਗਰ ਸਿੰਘ ਸਰਾਓ ਨੂੰ ਗ੍ਰਿਫ਼ਤਾਰ ਕੀਤਾ ਸੀ । ਪੁਲਸ ਰਿਕਾਰਡ ਅਨੁਸਾਰ ਪਿਤਾ-ਪੁੱਤਰ ਦੋਵਾਂ ਖਿਲਾਫ਼ ਮਾਮਲਾ ਦਰਜ ਹੈ। ਇਸ ਫਾਇਰਿੰਗ ਨੂੰ ਉਸੇ ਫਿਰੌਤੀ ਦੇ ਮਾਮਲੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ।

ਕੀ ਦੱਸਿਆ ਡੀ. ਐਸ. ਪੀ. ਨੇ

ਡੀ. ਐਸ. ਪੀ. ਪਾਇਲ ਨੇ ਦੱਸਿਆ ਕਿ ਪੁਲਸ ਟੀਮਾਂ ਵੱਲੋਂ ਇਲਾਕੇ ਦੇ ਸੀ. ਸੀ. ਟੀ. ਵੀ. ਕੈਮਰਿਆਂ (C. C. T. V. Cameras) ਦੀ ਫੁਟੇਜ਼ ਦੀ ਜਾਂਚ ਕੀਤੀ ਜਾ ਰਹੀ ਹੈ । ਉਨ੍ਹਾਂ ਭਰੋਸਾ ਦਿੱਤਾ ਕਿ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ ।