ਚੰਡੀਗੜ੍ਹ, 7 ਮਈ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਜ਼ਿਲਾ ਲੁਧਿਆਣਾ ਦੇ ਬਲਾਕ ਮਲੌਦ ਵਿਖੇ ਤਾਇਨਾਤ ਬੀ. ਡੀ. ਪੀ. ਓ. (B. D. P. O.) ਸੁਖਜੀਤ ਕੌਰ ਨੂੰ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਚ ਕਾਬੂ ਕੀਤਾ ਹੈ ।
ਕਿਸ ਦੀ ਸਿਕਾਇਤ ਤੇ ਕੀਤਾ ਗਿਆ ਹੈ ਗ੍ਰਿਫ਼ਤਾਰ
ਉਕਤ ਮੁਲਜ਼ਮ ਅਧਿਕਾਰੀ ਨੂੰ ਪਿੰਡ ਸੋਹੀਆਂ ਜਿ਼ਲਾ ਲੁਧਿਆਣਾ ਦੇ ਇਕ ਨਿਵਾਸੀ ਵਲੋਂ ਦਰਜ ਕਰਵਾਈ ਸਿ਼ਕਾਇਤ ਦੇ ਆਧਾਰ `ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਸਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਸੋਹੀਆਂ ਵਿਖੇ ਮਤਾ ਪਾਸ ਕਰ ਕੇ ਗਲੀ ਵਿਚ ਇੰਟਰਲਾਕ ਟਾਈਲਾਂ ਲਾਉਣ ਅਤੇ ਡਰੇਨ ਦਾ ਕੰਮ ਕੀਤਾ ਗਿਆ ਸੀ ।
ਬੀ. ਡੀ. ਪੀ. ਓ. ਨੇ ਕੀਤੀ ਬਿੱਲ ਪਾਸ ਕਰਨ ਬਦਲੇ ਰਿਸ਼ਵਤ ਦੀ ਮੰਗ
ਇਸ ਸਬੰਧੀ ਬੀ. ਡੀ. ਪੀ. ਓ. ਸੁਖਜੀਤ ਕੌਰ ਕੋਲ ਪਹੁੰਚ ਕੀਤੀ ਪਰ ਬਿੱਲ ਪਾਸ ਕਰਨ ਦੀ ਬਜਾਏ ਉਸ ਨੇ 15000 ਰੁਪਏ ਰਿਸ਼ਵਤ ਦੀ ਮੰਗ ਕੀਤੀ । ਸਿ਼ਕਾਇਤਕਰਤਾ ਨੂੰ ਮਜਬੂਰ ਹੋ ਕੇ ਮੁਲਜ਼ਮ ਅਧਿਕਾਰੀ ਨੂੰ ਮੌਕੇ `ਤੇ ਹੀ 5,000 ਰੁਪਏ ਰਿਸ਼ਵਤ (Bribe) ਵਜੋਂ ਦੇਣੇ ਪਏ ਅਤੇ ਬੀ. ਡੀ. ਪੀ. ਓ. ਨੇ ਉਸਨੂੰ ਬਕਾਇਆ ਰਹਿੰਦੇ 10 ਹਜ਼ਾਰ ਰੁਪਏ ਵੀ ਜਲਦ ਚੁਕਾਉਣ ਲਈ ਤਾਕੀਦ ਕੀਤੀ ।
ਭ੍ਰਿਸ਼ਟਾਚਾਰ ਦਾ ਮਾਮਲਾ ਕਰ ਲਿਆ ਗਿਆ ਹੈ ਦਰਜ
ਸਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕੀਤੀ ਹੋਈ ਸੀ । ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ (Vigilance) ਬਿਊਰੋ ਦੀ ਟੀਮ ਨੇ ਬੀ. ਡੀ. ਪੀ. ਓ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸਿ਼ਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ । ਇਸ ਸਬੰਧੀ ਉਸ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ (Case registered) ਕਰ ਲਿਆ ਹੈ ।










