ਫਰੀਦਕੋਟ, 8 ਅਗਸਤ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਕ ਏ. ਐਸ. ਆਈ. ਰੈਂਕ ਦੇ ਅਧਿਕਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।
ਕੌਣ ਹੈ ਇਹ ਏ. ਐਸ. ਆਈ.
ਮਿਲੀ ਜਾਣਕਾਰੀ ਅਨੁਸਾਰ ਵਿਜੀਲੈਂਸ (Vigilance) ਵਿਭਾਗ ਵਲੋਂ ਜਿਸ ਏ. ਐਸ. ਆਈ. ਨੂੰ ਰਿਸ਼ਵਤ ਲੈਣ (take a bribe) ਦੇ ਦੋਸ਼ ਹੇਠ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ ਦੀ ਪਛਾਣ ਹਰਕੇਸ ਕੁਮਾਰ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਉਕਤ ਏ. ਐਸ. ਆਈ. ਫਾਜਿਲਕਾ ਵਿਖੇ ਮਨੁੱਖੀ ਤਸਕਰੀ ਵਿਰੋਧੀ ਯੂਨਿਟ ਵਿਚ ਤਾਇਨਾਤ ਹੈ ।
ਕਿਸ ਕਾਰਨ ਮੰਗੀ ਜਾ ਰਹੀ ਸੀ ਰਿਸ਼ਵਤ
ਪ੍ਰਾਪਤ ਸੂਚਨਾ ਮੁਤਾਬਕ ਏ. ਐਸ. ਆਈ. (A. S. I.) ਵਲੋਂ ਜੋ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਹੋਇਆ ਹੈ ਉਸ ਵਲੋਂ ਇਹ ਰਿਸ਼ਵਤ ਕਿਸੇ ਵਿਅਕਤੀ ਨੂੰ ਇਕ ਮਾਮਲੇ ਵਿਚ ਕਲੀਨ ਚਿੱਟ ਦੇਣ ਦੇ ਬਦਲੇ ਮੰਗੀ ਸੀ ਤੇ ਮੰਗੀ ਗਈ ਰਿਸ਼ਵਤ ਦੀ ਰਕਮ 1 ਲੱਖ ਰੁਪਏ ਸੀ ਪਰ ਜਿਸ ਸਮੇਂ ਵਿਜੀਲੈਂਸ ਵਲੋਂ ਏ. ਐਸ. ਆਈ. ਹਰਕੇਸ਼ ਕੁਮਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ ਉਸ ਵੇਲੇ ਮੰਗੀ ਗਈ ਰਿਸ਼ਵਤ ਦੇ 40 ਹਜ਼ਾਰ ਰੁਪਏ ਪ੍ਰਾਪਤ ਕੀਤੇ ਗਏ ਸਨ । ਵਿਜੀਲੈਂਸ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਮੁਕੱਦਮਾ ਜਸਵੰਤ ਸਿੰਘ ਦੇ ਬਿਆਨ ’ਤੇ ਦਰਜ ਹੋਇਆ ਹੈ । ਮਾਮਲੇ ਦੀ ਅਗਲੇਰੀ ਤਫ਼ਤੀਸ਼ ਜਾਰੀ ਹੈ ।








