Patiala Help Club Logo

ਵਿਜੀਲੈਂਸ ਬਿਊਰੋ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 8 ਅਕਤੂਬਰ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਲੁਧਿਆਣਾ ਵਿਖੇ ਪਟਵਾਰੀ ਅਤੇ ਉਸਦੇ ਏਜੰਟ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਹੈ ।

ਕੌਣ ਹਨ ਇਹ ਦੋਵੇਂ ਜਣੇ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ (Vigilance) ਬਿਊਰੋ ਵਲੋਂ ਜੋ ਭ੍ਰਿਸ਼ਟਾਚਾਰ ਵਿਰੁਧ ਸ਼ੁਰੂ ਕੀਤੀ ਮੁਹਿੰਮ ਦੇ ਚਲਦਿਆਂ ਜਿਲਾ ਲੁਧਿਆਣਾ ਦੇ ਪਟਵਾਰਖਾਨੇ ਵਿਖੇ ਤਾਇਨਾਤ ਪਟਵਾਰੀ ਅਤੇ ਉਸਦੇ ਏਜੰਟ ਨੂੰ ਰਿਸ਼ਵਤ ਲੈਂਦਿਆਂ (While accepting a bribe) ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ ਵਿਚ ਪਟਵਾਰੀ ਦੀ ਪਛਾਣ ਅੰਕੁਰ ਕਟਾਰੀਆ ਅਤੇ ਏਜੰਟ ਦੀ ਪਛਾਣ ਰਾਜਾ ਦੇ ਤੌਰ ‘ਤੇ ਹੋਈ ਹੈ ।

ਕੀ ਜਾਣਕਾਰੀ ਦਿੰਦੀ ਵਿਜੀਲੈਂਸ ਦੇ ਬੁਲਾਰੇ ਨੇ

ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਨਿਊ ਰਾਮ ਨਗਰ, ਲੋਹਾਰਾ ਜਿ਼ਲ੍ਹਾ ਲੁਧਿਆਣਾ ਦੀ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ `ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਸਿ਼ਕਾਇਤਕਰਤਾ (Complainant) ਨੇ ਬੈਂਕ ਲੋਨ ਲੈਣ ਲਈ ਆਪਣੇ ਮਕਾਨ ਦਾ 30 ਸਾਲਾ ਮਾਲਕੀ ਰਿਕਾਰਡ ਹਾਸਲ ਕਰਨ ਵਾਸਤੇ ਪਟਵਾਰੀ ਅੰਕੁਰ ਕਟਾਰੀਆ ਨਾਲ ਸੰਪਰਕ ਕੀਤਾ ਸੀ । ਮੁਲਜ਼ਮ ਪਟਵਾਰੀ ਨੇ ਉਸ ਨੂੰ ਰਾਜਾ ਨਾਮਕ ਵਿਚੋਲੇ ਨਾਲ ਤਾਲਮੇਲ ਕਰਨ ਲਈ ਕਿਹਾ । ਏਜੰਟ ਰਾਜਾ ਨੇ ਮਕਾਨ ਦਾ ਮਾਲਕੀ ਰਿਕਾਰਡ ਮੁਹੱਈਆ ਕਰਵਾਉਣ ਬਦਲੇ 5,000 ਰੁਪਏ ਰਿਸ਼ਵਤ ਮੰਗੀ । ਉਸ ਨੇ ਮੌਕੇ `ਤੇ ਹੀ ਪਹਿਲੀ ਕਿਸ਼ਤ ਵਜੋਂ 1,000 ਰੁਪਏ ਲੈ ਲਏ ਅਤੇ ਬਾਕੀ ਰਹਿੰਦੀ 4,000 ਰੁਪਏ ਦੀ ਰਕਮ ਰਿਕਾਰਡ ਦੇਣ ਸਮੇਂ ਲੈਣ ਲਈ ਸਹਿਮਤ ਹੋ ਗਿਆ ।

ਦੋੋਹਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ

ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸਿ਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਕੋਲ ਪਹੁੰਚ ਕੀਤੀ । ਇਸ ਸਿ਼ਕਾਇਤ `ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਦੋਵਾਂ ਮੁਲਜ਼ਮਾਂ ਪਟਵਾਰੀ ਅਤੇ ਉਸ ਦੇ ਏਜੰਟ ਨੂੰ ਸਿ਼ਕਾਇਤਕਰਤਾ ਕੋਲੋਂ 4 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਕੇਸ ਦਰਜ (Case registered) ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।

Advertisement