Patiala Help Club Logo

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਧਾਰਮਿਕ ਅਸਥਾਨਾਂ ਦੇ ਦਰਸ਼ਨ ਜਾਰੀ : ਸੌਂਦ

ਚੰਡੀਗੜ੍ਹ, 18 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕਾਰਜਕਾਲ ਵਿਚ ਸ਼ਰਧਾਲੂਆਂ ਵਲੋਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨੇ ਜਾਰੀ ਹਨ ।

ਕਿੰਨੇ ਸ਼ਰਧਾਲੂਆਂ ਕਰ ਚੁੱਕੇ ਹਨ ਧਾਰਮਿਕ ਅਸਥਾਨਾਂ ਦੇ ਦਰਸ਼ਨ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ (Tarunpreet Saund) ਨੇ ਦੱਸਿਆ ਕਿ `ਮੁੱਖ ਮੰਤਰੀ ਤੀਰਥ ਯਾਤਰਾ ਸਕੀਮ` ਦੇ ਤਹਿਤ 5,10,807 ਸ਼ਰਧਾਲੂਆਂ ਨੂੰ ਨੇ ਸੂਬੇ ਅਤੇ ਸੂਬੇ ਤੋਂ ਬਾਹਰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ ਹਨ । ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਮਕਸਦ ਧਾਰਮਿਕ ਅਸਥਾਨਾਂ ਦੇ ਦਰਸ਼ਨ (Visits to religious places) ਕਰਨ ਦੇ ਚਾਹਵਾਨ ਬਜ਼ੁਰਗ ਨਾਗਰਿਕਾਂ ਨੂੰ ਯਾਤਰਾ ਦੀ ਸਹੂਲਤ ਪ੍ਰਦਾਨ ਕਰਨਾ ਹੈ । ਇਸ ਸਕੀਮ ਦੇ ਤਹਿਤ ਉਨ੍ਹਾਂ ਨੂੰ ਮੁਫ਼ਤ ਯਾਤਰਾ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ।

ਕਿੰਨੇ ਏ. ਸੀ. ਬਸਾਂ ਚਲਾਈਆਂ ਜਾ ਰਹੀਆਂ ਹਨ

ਸੌਂਦ ਨੇ ਕਿਹਾ ਮੌਜੂਦਾ ਸਮੇਂ ਵਿਚ ਇਸ ਸਕੀਮ ਦੇ ਤਹਿਤ 95 ਏ. ਸੀ. ਬੱਸਾਂ ਚਲਾਈਆਂ ਜਾ ਰਹੀਆਂ ਹਨ ਅਤੇ ਹੁਣ ਤੱਕ 12,485 ਚੱਕਰ ਪੂਰੇ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਇਸ ਦੇ ਪਹਿਲੇ ਪੜਾਅ ਦੌਰਾਨ ਲੱਗਭਗ 4 ਲੱਖ ਸ਼ਰਧਾਲੂਆਂ ਨੇ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੀ ਯਾਤਰਾ ਕੀਤੀ । ਉਨ੍ਹਾਂ ਕਿਹਾ ਕਿ 12 ਅਗਸਤ 2026 ਨੂੰ ਇਸ ਸਕੀਮ ਦਾ ਵਿਸਤਾਰ ਕਰਦਿਆਂ ਇਸ `ਚ ਹੋਰ ਧਾਰਮਿਕ ਅਸਥਾਨਾਂ, ਜਿਵੇਂ ਸ਼੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ ਧਾਮ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵਰਿੰਦਾਵਨ ਨੂੰ ਵੀ ਸ਼ਾਮਲ ਕੀਤਾ ਗਿਆ ਹੈ ।

Advertisement