Patiala Help Club Logo

ਦਲ-ਬਦਲ ਵਿਰੋਧੀ ਕਾਨੂੰਨ ਤਹਿਤ ਕਾਰਵਾਈ ਨਾ ਹੋਣ ਤੇ ਜਾਵਾਂਗੇ ਅਦਾਲਤ : ਸੰਜੇ ਸਿੰਘ

ਨਵੀਂ ਦਿੱਲੀ, 28 ਅਪ੍ਰੈਲ 2026 : ਰਾਜ ਸਭਾ ਮੈਂਬਰ (Rajya Sabha member) ਸੰਜੇ ਸਿੰਘ ਨੇ ਕਿਹਾ ਕਿ ਪਾਰਟੀ ਛੱਡ ਕੇ ਗਏ ਰਾਜ ਸਭਾ ਮੈਂਬਰਾਂ ਵਿਰੁੱਧ ਦਲ-ਬਦਲ ਵਿਰੋਧੀ ਕਾਨੂੰਨ ਤਹਿਤ ਕਾਰਵਾਈ ਨਾ ਹੋਈ ਤਾਂ ਅਦਾਲਤ ਜਾਇਆ ਜਾਵੇਗਾ ।

ਹੋਰ ਕੀ ਕੀ ਆਖਿਆ ਸੰਜੇ ਸਿੰਘ ਨੇ

ਆਮ ਆਦਮੀ ਪਾਰਟੀ (Aam Aadmi Party) ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ (Sanjay Singh) ਨੇ ਕਿਹਾ ਕਿ ਚੇਅਰਮੈਨ ਨੇ ਸਿਰਫ਼ ਉਨ੍ਹਾਂ 7 ਮੈਂਬਰਾਂ ਵੱਲੋਂ ਦਿੱਤੀ ਗਈ ਚਿੱਠੀ `ਤੇ ਧਿਆਨ ਦਿੱਤਾ ਹੈ ਅਤੇ ਉਨ੍ਹਾਂ ਨੂੰ ਭਾਜਪਾ ਦਾ ਹਿੱਸਾ ਮੰਨ ਲਿਆ ਹੈ । ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਚਿੱਠੀ ਦੀ ਡੂੰਘਾਈ ਨਾਲ ਜਾਂਚ ਤੋਂ ਬਾਅਦ ਚੇਅਰਮੈਨ ਸਾਹਿਬ ਸੰਵਿਧਾਨ ਅਤੇ ਲੋਕਤੰਤਰ ਦੇ ਪੱਖ ਵਿੱਚ ਫੈਸਲਾ ਸੁਣਾਉਂਦੇ ਹੋਏ ਇਨ੍ਹਾਂ ਮੈਂਬਰਾਂ ਨੂੰ ਅਯੋਗ ਕਰਾਰ ਦੇਣਗੇ ਤੇ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਸਾਡੇ ਕੋਲ ਅਦਾਲਤ ਜਾਣ ਤੋਂ ਇਲਾਵਾ ਕੋਈ ਚਾਰਾ ਨਹੀਂ ਬਚੇਗਾ ਤੇ ਪਾਰਟੀ ਅਦਾਲਤ ਵਿਚ ਜਾਵੇਗੀ ।

Advertisement