Patiala Help Club Logo

ਘਰੇਲੂ ਝਗੜੇ ਤੋਂ ਦੁਖੀ ਮਹਿਲਾ ਨੇ ਜਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ

ਮਾਨਸਾ, 31 ਜੁਲਾਈ 2026 : ਪੰਜਾਬ ਦੇ ਜਿਲਾ ਮਾਨਸਾ (Mansa District) ਵਿਖੇ ਇਕ ਮਹਿਲਾ ਵਲੋਂ ਘਰੇਲੂ ਝਗੜੇ ਤੋਂ ਦੁਖੀ ਹੋ ਕੇ ਕੋਈ ਜਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ (Suicide) ਕਰ ਲਏ ਜਾਣ ਦਾ ਸਮਾਚਾਰ ਹੈ ।

ਕੌਣ ਹੈ ਇਹ ਮਹਿਲਾ

ਮਿਲੀ ਜਾਣਕਾਰੀ ਅਨੁਸਾਰ ਮਾਨਸਾ ਵਿਖੇ ਜੋ ਇਕ ਮਹਿਲਾ ਵਲੋਂ ਘਰੇਲੂ ਝਗੜੇ ਦੇ ਚਲਦਿਆਂ ਕੋਈ ਜਹਿਰੀਲੀ ਚੀਜ਼ (Poisonous) ਨਿਗਲ ਕੇ ਖੁਦਕੁਸ਼ੀ ਕਰ ਲਈ ਗਈ ਹੈ ਦੀ ਪਛਾਣ 48 ਸਾਲਾ ਸ਼ਮਿੰਦਰ ਕੌਰ ਦੇ ਤੌਰ ‘ਤੇ ਹੋਈ ਹੈ । ਪੁਲਸ ਨੇ ਮ੍ਰਿਤਕਾ ਦੇ ਭਰਾ ਦੇ ਬਿਆਨਾਂ `ਤੇ ਉਸ ਦੇ ਪਤੀ ਹਰਜੀਵਨ ਸਿੰਘ ਖਿ਼ਲਾਫ਼ ਧਾਰਾ 108 ਤਹਿਤ ਮਾਮਲਾ ਦਰਜ (Case registered) ਕਰ ਲਿਆ ਹੈ ।

ਕੀ ਦੱਸਿਆ ਮ੍ਰਿਤਕਾ ਦੇ ਭਰਾ ਨੇ ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ

ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਮ੍ਰਿਤਕਾ ਦੇ ਭਰਾ ਨਿਰਮਲ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਸ਼ਮਿੰਦਰ ਕੌਰ (48) ਦਾ ਵਿਆਹ ਕਰੀਬ 18 ਸਾਲ ਪਹਿਲਾਂ ਹਰਜੀਵਨ ਸਿੰਘ ਵਾਸੀ ਦਾਨੇਵਾਲਾ ਨਾਲ ਹੋਇਆ ਸੀ । ਸ਼ਿਕਾਇਤਕਰਤਾ (Complainant) ਨੇ ਬਿਆਨਾਂ ‘ਚ ਕਿਹਾ ਕਿ ਵਿਆਹ ਦੇ ਪੰਜ ਸਾਲ ਬਾਅਦ ਹੀ ਹਰਜੀਵਨ ਸਿੰਘ ਉਸ ਦੀ ਭੈਣ ਨਾਲ ਅਕਸਰ ਘਰੇਲੂ ਕਲੇਸ਼ ਕਰਨ ਲੱਗ ਪਿਆ ਸੀ । ਉਹ ਉਸ ‘ਤੇ ਸ਼ੱਕ ਕਰਦਾ ਸੀ ਅਤੇ ਲਗਾਤਾਰ ਮਾਨਸਿਕ ਤੇ ਸਰੀਰਕ ਤੌਰ `ਤੇ ਤੰਗ ਪ੍ਰੇਸ਼ਾਨ ਕਰਦਾ ਆ ਰਿਹਾ ਸੀ । ਇਸੇ ਤੰਗ ਪ੍ਰੇਸ਼ਾਨੀ ਤੋਂ ਦੁਖੀ ਹੋ ਸ਼ਮਿੰਦਰ ਕੌਰ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਨਾਲ ਉਸ ਦੀ ਮੌਤ ਹੋ ਗਈ ।

ਕੀ ਦੱਸਿਆ ਜਾਂਚ ਅਧਿਕਾਰੀ

ਉਪਰੋਕਤ ਮਾਮਲੇ ਦੀ ਸਿ਼ਕਾਇਤ ਮਿਲਣ ਤੋਂ ਬਾਅਦ ਜਾਂਚ ਕਰ ਰਹੇ ਅਧਿਕਾਰੀ ਜਗਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਭਰਾ ਦੇ ਬਿਆਨਾਂ ਦੇ ਆਧਾਰ ‘ਤੇ ਜੋ ਮ੍ਰਿਤਕ ਮਹਿਲਾ ਦੇ ਪਤੀ ਵਿਰੁੱਧ ਬੀ. ਐਨ. ਐਸ. ਦੀ ਧਾਰਾ 108 ਯਾਨੀ ਕਿ ਖੁਦਕੁਸ਼ੀ ਲਈ ਉਕਸਾਉਣਾ ਤਹਿਤ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

Advertisement