Patiala Help Club Logo

1 ਜੁਲਾਈ ਤੋਂ ਔਰਤਾਂ ਨੂੰ ਮਿਲੇਗੀ ਮਹੀਨਾਵਾਰ ਵਿੱਤੀ ਸਹਾਇਤਾ : ਮਾਨ

ਚੰਡੀਗੜ੍ਹ, 6 ਜੂਨ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਐਲਾਨ ਕੀਤਾ ਗਿਆ ਹੈ ਕਿ ਆਉਣ ਵਾਲੇ ਜੁਲਾਈ ਮਹੀਨੇ ਤੋਂ ਪੰਜਾਬ ਦੀਆਂ ਔਰਤਾਂ ਨੂੰ ਮਹੀਨਾਵਾਰ ਵਿੱਤੀ ਮਦਦ ਮਿਲੇਗੀ ।

ਮੁੱਖ ਮੰਤਰੀ ਨੇ ਕੀਤੀ ਰਜਿਸਟ੍ਰੇਸ਼ਨ ਪ੍ਰਕਿਕਿਰਿਆ ਦੀ ਪ੍ਰਗਤੀ ਦੀ ਸਮੀਖਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਐਲਾਨ ਕੀਤਾ ਹੈ ਕਿ ਸੂਬੇ ਦੀਆਂ ਯੋਗ ਔਰਤਾਂ ਨੂੰ ਆਉਣ ਵਾਲੀ 1 ਜੁਲਾਈ ਤੋਂ `ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ` ਤਹਿਤ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ । ਯੋਜਨਾ ਨੂੰ ਲਾਗੂ ਕਰਨ ਦੀਆਂ ਤਿਆਰੀਆਂ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਪ੍ਰਗਤੀ ਦੀ ਸਮੀਖਿਆ ਕਰਦੇ ਹੋਏ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਾਰੇ ਪ੍ਰਬੰਧ ਸਮੇਂ-ਸਿਰ ਪੂਰੇ ਕਰਨ ਦੇ ਹੁਕਮ ਦਿੱਤੇ ।

ਕੀ ਦੱਸਿਆ ਮੁੱਖ ਮੰਤਰੀ ਨੇ

ਮੁੱਖ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਪੰਜਾਬ ਦੀ ਹਰੇਕ ਯੋਗ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦਕਿ ਅਨੁਸੂਚਿਤ ਜਾਤੀ (ਐੱਸ. ਸੀ.) ਵਰਗ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ । ਇਹ ਰਾਸ਼ੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ `ਚ ਟ੍ਰਾਂਸਫਰ ਕੀਤੀ ਜਾਵੇਗੀ । ਉਨ੍ਹਾਂ ਸਪੱਸ਼ਟ ਕੀਤਾ ਕਿ ਜਿਹੜੀਆਂ ਔਰਤਾਂ ਪਹਿਲਾਂ ਤੋਂ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਹਨ, ਉਹ ਵੀ ਇਸ ਯੋਜਨਾ ਦਾ ਲਾਭ ਲੈਣ ਦੇ ਯੋਗ ਹੋਣਗੀਆਂ ।

Advertisement