Patiala Help Club Logo

ਘਰੇਲੂ ਝਗੜੇ ਦੇ ਚਲਦਿਆਂ ਨੌਜਵਾਨ ਨੇ ਕਰ ਲਈ ਖੁਦਕੁਸ਼ੀ

ਸ੍ਰੀ ਮੁਕਤਸਰ ਸਾਹਿਬ, 22 ਅਗਸਤ 2026 : ਪੰਜਾਬ ਦੇ ਜਿਲਾ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਵਿਖੇ ਇਕ ਨੌਜਵਾਨ ਵਲੋਂ ਘਰੇਲੂ ਝਗੜੇ ਦੇ ਚਲਦਿਆਂ ਖੁਦਕੁਸ਼ੀ (Suicide) ਕਰ ਲਏ ਜਾਣ ਦਾ ਸਮਾਚਾਰ ਹੈ ।

ਕੌਣ ਹੈ ਇਹ ਵਿਅਕਤੀ

ਮਿਲੀ ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਦੇ ਮੋੜ ਰੋਡ ਸਥਿਤ ਗੋਬਿੰਦ ਨਗਰੀ ਵਿਖੇ ਜੋ ਇਕ 28 ਸਾਲਾ ਨੌਜਵਾਨ ਵਲੋਂ ਘਰੇਲੂ ਝਗੜੇ ਦੇ ਚਲਦਿਆਂ ਖੁਦਕੁਸ਼ੀ ਕਰ ਲਈ ਗਈ ਹੈ ਦੀ ਪਛਾਣ ਵਿਵੇਕ ਸ਼ਰਮਾ (Vivek Sharma) ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਇਸ ਦਰਦਨਾਕ ਹਾਦਸੇ ਤੋਂ ਬਾਅਦ ਘਰ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਕੀ ਦੱਸਿਆ ਨੌਜਵਾਨ ਦੀ ਭੈਣ ਨੇ

ਖੁਦਕੁਸ਼ੀ ਕਰਨ ਵਾਲੇ ਮ੍ਰਿਤਕ ਨੌਜਵਾਨ ਦੀ ਭੈਣ ਰਿਤੂ ਰਾਣੀ ਅਨੁਸਾਰ ਘਰ ’ਚ ਪਿਛਲੇ ਕੁਝ ਸਮੇਂ ਤੋਂ ਅਣਬਣ ਚੱਲ ਰਹੀ ਸੀ । ਘਰੇਲੂ ਵਿਵਾਦ ਦੇ ਚਲਦਿਆਂ ਵਿਵੇਕ ਦੀ ਪਤਨੀ ਆਪਣੀ ਧੀ ਨੂੰ ਨਾਲ ਲੈ ਕੇ ਪੇਕੇ ਘਰ ਚਲੀ ਗਈ ਸੀ, ਜਿਸ ਕਾਰਨ ਉਹ ਕਾਫ਼ੀ ਪਰੇਸ਼ਾਨ ਰਹਿੰਦਾ ਸੀ । ਇਸੇ ਮਾਨਸਿਕ ਤਣਾਅ ਦੇ ਚੱਲਦਿਆਂ ਉਸ ਨੇ ਲੰਘੀ ਰਾਤ ਇਹ ਖ਼ੌਫ਼ਨਾਕ ਕਦਮ ਚੁੱਕ ਲਿਆ । ਉਨ੍ਹਾਂ ਨੂੰ ਇਸ ਘਟਨਾ ਦੀ ਜਾਣਕਾਰੀ ਸਵੇਰੇ ਫ਼ੋਨ ਰਾਹੀਂ ਮਿਲੀ ।

ਪੁਲਸ ਨੇ ਕਰ ਦਿੱਤੀ ਹੈ ਕਾਰਵਾਈ ਸ਼ੁਰੂ

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਮੁਕਤਸਰ ਦੀ ਇੰਚਾਰਜ ਹਰਪ੍ਰੀਤ ਕੌਰ ਪੁਲਿਸ ਟੀਮ ਨਾਲ ਮੌਕੇ ’ਤੇ ਪਹੁੰਚੇ । ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ (Legal action) ਅਮਲ ’ਚ ਲਿਆਂਦੀ ਜਾਵੇਗੀ । ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਜਾਂਚ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੀ ਹੋਵੇਗਾ ।

Advertisement