Patiala Help Club Logo

ਨਹਿਰ ’ਚ ਨਹਾਉਣ ਵੇਲੇ ਨੌਜਵਾਨ ਦੀ ਹੋਈ ਡੁੱਬਣ ਕਾਰਨ ਮੌਤ

ਸ੍ਰੀ ਮੁਕਤਸਰ ਸਾਹਿਬ, 8 ਜੂਨ 2026 : ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਜਿਲੇ ਦੇ ਪਿੰਡ ਆਲਮਵਾਲਾ ਵਿਖੇ ਨਹਿਰ ਵਿਚ ਨਹਾਉਂਦੇ ਸਮੇਂ ਨੌਜਵਾਨ ਦੀ ਡੁੱਬਣ (Drowning) ਕਾਰਨ ਮੌਤ ਹੋ ਗਈ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਮੁਤਾਬਕ ਸ੍ਰੀ ਮੁਕਤਸਰ ਸਾਹਿਬ ਜਿਲੇ ਦੇ ਪਿੰਡ ਆਲਮਵਾਲਾ (Village Alamwala) ਨਹਿਰ ਵਿੱਚ ਜੋ ਨਹਾਉਂਦੇ ਵੇਲੇ ਇੱਕ ਹਾਦਸੇ ਦੌਰਾਨ 18 ਸਾਲਾ ਨੌਜਵਾਨ ਦੀ ਡੁੱਬਣ ਕਾਰਨ ਮੌਤ (Death) ਹੋ ਗਈ ਹੈ ਦੀ ਪਛਾਣ ਲਖਵਿੰਦਰ ਸਿੰਘ ਪੁੱਤਰ ਰਾਜਾ ਸਿੰਘ ਵਾਸੀ ਘੜਿਆਣਾ ਵਜੋਂ ਹੋਈ ਹੈ । ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ।

ਕਿਵੇਂ ਵਾਪਰਿਆ ਹਾਦਸਾ

ਜਾਣਕਾਰੀ ਅਨੁਸਾਰ ਲਖਵਿੰਦਰ ਸਿੰਘ ਸ਼ਨੀਵਾਰ ਦੁਪਹਿਰ ਕਰੀਬ 2 ਵਜੇ ਆਲਮਵਾਲਾ ਨਹਿਰ ਉੱਪਰ ਚਨਾਈ ਦਾ ਕੰਮ ਕਰ ਰਿਹਾ ਸੀ । ਕੰਮ ਦੌਰਾਨ ਉਹ ਨਹਿਰ ਵਿੱਚ ਨਹਾਉਣ ਲਈ ਰੱਸੀ ਦੇ ਸਹਾਰੇ ਪਾਣੀ ਵਿੱਚ ਉਤਰਿਆ ਪਰ ਅਚਾਨਕ ਰੱਸੀ ਟੁੱਟ ਜਾਣ ਕਾਰਨ ਉਹ ਆਪਣਾ ਸੰਤੁਲਨ ਗੁਆ ਬੈਠਾ ਅਤੇ ਨਹਿਰ ਦੇ ਤੇਜ਼ ਵਹਾਅ ਵਿੱਚ ਵਹਿ ਗਿਆ । ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਉਸਦੀ ਭਾਲ ਸ਼ੁਰੂ ਕੀਤੀ ਗਈ । ਜਿਸ ’ਤੇ ਅੱਜ ਤਿੰਨ ਦਿਨ ਤਲਾਸ਼ ਤੋਂ ਬਾਅਦ ਲਖਵਿੰਦਰ ਸਿੰਘ ਦੀ ਲਾਸ਼ (Corpse) ਰਾਮਸਰਾ ਮਾਈਨਰ ਦੇ ਵਰਿਆਮਖੇੜਾ ਝਾਲ ਵਿੱਚੋਂ ਬਰਾਮਦ ਹੋਈ ।

ਪੁਲਸ ਨੇ ਕਾਨੂੰਨੀ ਕਾਰਵਾਈ ਕਰ ਦਿੱਤੀ ਹੈ ਸ਼ੁਰੂ

ਮੌਕੇ `ਤੇ ਪੱਟੀ ਸਦੀਕ ਪੁਲਸ ਦੇ ਕਰਮਚਾਰੀ ਲਖਵਿੰਦਰ ਸਿੰਘ ਅਤੇ ਸੀਨੀਅਰ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਪੁੱਜੇ ਅਤੇ ਲੋੜੀਂਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ । ਦੱਸਿਆ ਜਾ ਰਿਹਾ ਹੈ ਕਿ ਲਖਵਿੰਦਰ ਸਿੰਘ ਆਪਣੇ ਪਰਿਵਾਰ ਦਾ ਸਭ ਤੋਂ ਛੋਟਾ ਪੁੱਤਰ ਸੀ । ਉਸ ਦੀ ਅਚਾਨਕ ਮੌਤ ਨਾਲ ਪਿੰਡ ਘੜਿਆਣਾ ਅਤੇ ਆਸ-ਪਾਸ ਦੇ ਇਲਾਕੇ ਵਿੱਚ ਗਮ ਦਾ ਮਾਹੌਲ ਬਣਿਆ ਹੋਇਆ ਹੈ ।

 

Advertisement