ਅੰਮ੍ਰਿਤਸਰ, 22 ਜੂਨ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਦੇ ਰੇਲਵੇ ਸਟੇਸ਼ਨ ਵਿਖੇ ਅੱਜ ਤੜਕਸਾਰ ਇਕ ਨੌਜਵਾਨ ਦਾ ਤੇਜਧਾਰ ਹਥਿਆਰਾਂ (Sharp weapons) ਨਾਲ ਕਤਲ ਕਰ ਦਿੱਤਾ ਗਿਆ ਹੈ ।
ਪੁਲਸ ਨੇ ਕਰ ਲਿਆ ਹੈ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ
ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਸਾਹਮਣੇ ਜੋ ਅੱਜ ਇੱਕ ਨੌਜਵਾਨ ਦਾ ਕਤਲ (Murder) ਕਰ ਦਿੱਤਾ ਗਿਆ ਦੇ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ । ਪੁਲਸ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ (Arrested) ਕਰ ਲਿਆ ਹੈ, ਜਦੋਂ ਕਿ ਬਾਕੀ ਸ਼ੱਕੀਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ।
ਕੀ ਜਾਣਕਾਰੀ ਦਿੱਤੀ ਪ੍ਰਤੱਖਦਰਸ਼ੀ ਨੇ
ਘਟਨਾ ਨੂੰ ਦੇਖਣ ਵਾਲੇ ਮੁੱਖ ਪ੍ਰਤੱਖਦਰਸ਼ੀ ਦਲਵੀਰ ਸਿੰਘ ਅਨੁਸਾਰ ਸਵੇਰੇ 4 ਵਜੇ ਦੇ ਕਰੀਬ ਛੇ ਲੋਕਾਂ ਵਿਚ ਝਗੜਾ ਹੋ ਗਿਆ ਸੀ । ਅਚਾਨਕ ਉਨ੍ਹਾਂ ਨੇ ਇੱਕ ਨੌਜਵਾਨ ਨੂੰ ਘੇਰ ਲਿਆ ਅਤੇ ਉਸ `ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ । ਹਮਲੇ ਵਿਚ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਨੇ ਜ਼ਖ਼ਮਾਂ ਦੀ ਤਾਬ ਨਾ ਚੱਲਦੇ ਹੋਏ ਤਮ ਤੋੜ ਦਿੱਤ। ਚਸ਼ਮਦੀਦ ਨੇ ਦੱਸਿਆ ਕਿ ਸਾਰੇ ਸ਼ਰਾਬ ਦੇ ਨਸ਼ੇ ਵਿਚ ਲੱਗ ਰਹੇ ਹਨ ।
ਕੌਣ ਹੈ ਨੌਜਵਾਨ ਜੋ ਉਤਾਰ ਦਿੱਤਾ ਗਿਆ ਮੌਤ ਦੇ ਘਾਟ
ਕਤਲ ਦੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਿਵਲ ਲਾਈਨਜ਼ ਸਟੇਸ਼ਨ ਹਾਊਸ ਅਫਸਰ ਗੁਰਪ੍ਰੀਤ ਸਿੰਘ ਆਪਣੀ ਟੀਮ ਨਾਲ ਮੌਕੇ `ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ । ਪੁਲਸ ਅਨੁਸਾਰ ਮ੍ਰਿਤਕ ਦੀ ਪਛਾਣ ਅਮਰਦੀਪ ਸਿੰਘ ਉਰਫ਼ ਗਿਆਨੀ (Amardeep Singh alias Giani) (27) ਵਜੋਂ ਹੋਈ ਹੈ, ਜੋ ਕਿ ਜਗਦੰਬਾ ਕਲੋਨੀ, ਮਜੀਠਾ ਰੋਡ ਦਾ ਰਹਿਣ ਵਾਲਾ ਸੀ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ।
ਕੀ ਸਾਹਮਣੇ ਆਇਆ ਪੁਲਸ ਦੀ ਸੁਰੂਆਤੀ ਜਾਂਚ ਵਿਚ
ਪੁਲਸ ਦੀ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਇਸ ਘਟਨਾ ਦਾ ਮੁੱਖ ਕਾਰਨ ਵਿੱਤੀ ਝਗੜਾ ਹੈ । ਐਸ. ਐਚ. ਓ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪੁਲਸ ਨੇ ਇੱਕ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਬਾਕੀ ਸ਼ੱਕੀਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ । ਪੁਲਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ `ਤੇ ਮਾਮਲਾ ਦਰਜ ਕਰਕੇ ਵੱਖ-ਵੱਖ ਧਾਰਾਵਾਂ ਤਹਿਤ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਪੁਲਸ ਦਾ ਦਾਅਵਾ ਹੈ ਕਿ ਫਰਾਰ ਮੁਲਜ਼ਮਾਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਮਾਮਲੇ ਵਿੱਚ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।








