Patiala Help Club Logo

ਮੋਬਾਇਲਾਂ ਦੀ ਦੁਕਾਨ ਤੇ ਹੋਈ ਗੋਲੀਬਾਰੀ ਵਿਚ ਨੌਜਵਾਨ ਗੰਭੀਰ ਜ਼ਖ਼ਮੀ

ਅੰਮ੍ਰਿਤਸਰ, 16 ਮਾਰਚ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ(Amritsar) ਦੇ ਪਿੰਡ ਦੁਬਰਜੀ ਵਿਖੇ ਕੁੱਝ ਨੌਜਵਾਨਾਂ ਵਲੋਂ ਇਕ ਮੋਬਾਇਲਾਂ ਦੀ ਦੁਕਾਨ ਤੇ ਤਾਬੜਤੋੜ ਗੋਲੀਬਾਰੀ ਕੀਤੇ ਜਾਣ ਦਾ ਸਮਾਚਾਰ ਹੈ ।

ਗੋਲੀਬਾਰੀ ਦੌਰਾਨ ਇਕ ਨੌਜਵਾਨ ਹੋਇਆ ਗੰਭੀਰ ਜ਼ਖ਼ਮੀ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਪਿੰਡ ਦੁਬਰਜੀ (Village Dubarji) ਵਿਖੇ ਜੋ ਮੋਬਾਇਲਾਂ ਦੀ ਦੁਕਾਨ ਤੇ ਕੁੱਝ ਨੌਜ਼ਵਾਨਾਂ ਵਿਚ ਗੋਲੀਬਾਰੀ (Shooting) ਕੀਤੀ ਗਈ ਹੈਦੇ ਦੌਰਾਨ ਜਿਥੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ, ਉਥੇ ਗੋਲੀਬਾਰੀ ਕਰਨ ਵੇਲੇ ਇਕ ਨੌਜਵਾਨ ਦੇ ਗੰਭੀਰ ਜ਼ਖ਼ਮੀ (Seriously injured) ਹੋਣ ਦਾ ਵੀ ਪਤਾ ਲੱਗਿਆ ਹੈ । ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ । ਘਟਨਾ ਦੀ ਸਾਰੀ ਵਾਰਦਾਤ ਦੁਕਾਨ ਵਿੱਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿੱਚ ਕੈਦ ਹੋ ਗਈ ਹੈ ।

ਕੀ ਕਾਰਨ ਰਿਹਾ ਗੋਲੀਬਾਰੀ ਕੀਤੇ ਜਾਣ ਦਾ

ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਨੌਜਵਾਨਾਂ ਦਾ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ, ਜਿਸ ਕਾਰਨ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ । ਮੌਕੇ ’ਤੇ ਪਹੁੰਚੀ ਪੁਲਸ ਵੱਲੋਂ ਸੀ. ਸੀ. ਟੀ. ਵੀ. ਫੁਟੇਜ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਜਾਰੀ ਹੈ । ਪੁਲਸ ਦਾ ਕਹਿਣਾ ਹੈ ਕਿ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ।

Advertisement