ਗ੍ਰੇਟਰ ਨੋਇਡਾ, 22 ਮਈ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਸ਼ਹਿਰ ਗ੍ਰੇਟਰ ਨੋਇਡਾ ਵਿਖੇ ਬੀਤੀ ਦੇਰ ਸ਼ਾਮ ਇਕ ਨੌਜਵਾਨ ਦਾ ਗੋਲੀਬਾਰੀ (Shooting) ਕਰਕੇ ਕਤਲ ਕਰ ਦਿੱਤੇ ਜਾਣ ਦਾ ਸਮਾਚਾਰ ਹੈ ।
ਅਣਪਛਾਤੇ ਬਦਮਾਸ਼ਾਂ ਨੇ 6 ਗੋਲੀਆਂ ਚਲਾ ਉਤਾਰਿਆ ਨੌਜਵਾਨ ਮੌਤ ਦੇ ਘਾਟ
ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ `ਚ ਈਕੋਟੈੱਕ (ਥਰਡ) ਥਾਣਾ ਖੇਤਰ ਦੇ ਵੈਦਪੁਰਾ ਪਿੰਡ `ਚ ਬੀਤੀ ਦੇਰ ਸ਼ਾਮ ਅਣਪਛਾਤੇ ਬਦਮਾਸ਼ਾਂ ਨੇ ਇਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਬਦਮਾਸ਼ਾਂ ਨੇ ਨੌਜਵਾਨ `ਤੇ ਤਾਬੜਤੋੜ 6 ਗੋਲੀਆਂ ਚਲਾਈਆਂ, ਜਿਸ ਨਾਲ ਉਸ ਦੀ ਮੌਕੇ `ਤੇ ਹੀ ਮੌਤ (Death) ਹੋ ਗਈ । ਘਟਨਾ ਤੋਂ ਬਾਅਦ ਇਲਾਕੇ `ਚ ਦਹਿਸ਼ਤ ਦਾ ਮਾਹੌਲ ਹੈ ।
ਕੌਣ ਹੈ ਇਹ ਨੌਜਵਾਨ
ਪੁਲਸ ਅਨੁਸਾਰ ਸੂਚਨਾ ਮਿਲਦਿਆਂ ਹੀ ਸੀਨੀਅਰ ਪੁਲਸ ਅਧਿਕਾਰੀ, ਸਥਾਨਕ ਥਾਣਾ ਪੁਲਸ ਅਤੇ ਫਾਰੈਂਸਿਕ ਟੀਮ ਮੌਕੇ `ਤੇ ਪਹੁੰਚੀ ਅਤੇ ਮੌਕੇ ਦਾ ਨਿਰੀਖਣ ਕੀਤਾ । ਪੁਲਸ ਨੇ ਲਾਸ਼ ਨੂੰ ਕਬਜ਼ੇ `ਚ ਲੈ ਕੇ ਪੋਸਟਮਾਰਟਮ (Postmortem) ਲਈ ਭੇਜ ਦਿੱਤਾ ਹੈ । ਮ੍ਰਿਤਕ ਦੀ ਪਛਾਣ ਦੀਪਕ ਨਾਗਰ ਪੁੱਤਰ ਅਸ਼ੋਕ ਨਾਗਰ ਨਿਵਾਸੀ ਵੈਦਪੁਰਾ ਵਜੋਂ ਹੋਈ ਹੈ । ਸ਼ੁਰੂਆਤੀ ਜਾਂਚ `ਚ ਸਾਹਮਣੇ ਆਇਆ ਹੈ ਕਿ ਬਦਮਾਸ਼ ਮੋਟਰਸਾਈਕਲ `ਤੇ ਸਵਾਰ ਹੋ ਕੇ ਆਏ ਸਨ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ ।








